ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਦੇ ਦਾਅਵਿਆਂ ਦੀ ਬਾਰਿਸ਼ ਨੇ ਖੋਲ੍ਹੀ ਪੋਲ
Friday, Jan 23, 2026 - 05:57 PM (IST)
ਜਲੰਧਰ (ਪੰਕਜ, ਕੁੰਦਨ)- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਪੂਰੀ ਤਰ੍ਹਾਂ ਬਦਲ ਲਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਅੱਜ ਭਾਰੀ ਬਾਰਿਸ਼ ਹੋਈ। ਜਲੰਧਰ ਵਿੱਚ ਸਵੇਰ ਤੋਂ ਹੀ ਮੀਂਹ ਨਹੀਂ ਰੁਕਿਆ। ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲਾ ਜਲੰਧਰ ਨਗਰ ਨਿਗਮ ਇਸ ਦੀ ਇਕ ਉਦਾਹਰਣ ਅੱਜ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਅੱਜ ਬੂਟਾ ਮੰਡੀ ਨੇੜੇ ਇਕ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ 6-7 ਫੁੱਟ ਡੂੰਘੇ ਪਾਣੀ ਨਾਲ ਭਰੇ ਟੋਏ ਵਿੱਚ ਡਿੱਗ ਪਿਆ। ਖ਼ੁਸ਼ਕਿਸਮਤੀ ਨਾਲ ਮੋਟਰਸਾਈਕਲ ਸਵਾਰ ਨੂੰ ਕੋਈ ਸੱਟ ਨਹੀਂ ਲੱਗੀ। ਜਲੰਧਰ ਨੂੰ ਰਾਜਾ ਬਣਾਉਣ ਦਾ ਸੁਫ਼ਨਾ ਵੇਖਣ ਵਾਲੀ ਨਗਰ ਨਿਗਮ ਨੂੰ ਸੜਕਾਂ 'ਤੇ ਪਏ ਇਨ੍ਹਾਂ ਟੋਇਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਕੋਈ ਵੀ ਕੀਮਤੀ ਜਾਨ ਨਾ ਗੁਆ ਸਕੇ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
