‘ਆਪ’ ਦੇ ਰੋਡ ਸ਼ੋਅ ਨੇ ਬਦਲੀ ਚੋਣ ਹਵਾ, ਜਲੰਧਰ ਵਾਸੀ ਆਏ ‘ਆਪ’ ਦੇ ਸਮਰਥਨ ’ਚ
Monday, May 01, 2023 - 12:22 PM (IST)

ਜਲੰਧਰ (ਧਵਨ)-ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਐਤਵਾਰ ਨੂੰ ਜਲੰਧਰ ਦੇ ਵੱਖ-ਵੱਖ ਇਲਾਕਿਆਂ ’ਚ ਹਜ਼ਾਰਾਂ ਸਮਰਥਕਾਂ ਅਤੇ ਵਰਕਰਾਂ ਨਾਲ ਵਿਸ਼ਾਲ ਰੋਡ ਮਾਰਚ ਕੱਢਿਆ। ਰੋਡ ਸ਼ੋਅ ਦੀ ਸ਼ੁਰੂਆਤ ਸੁਸ਼ੀਲ ਰਿੰਕੂ ਨੇ ਜਲੰਧਰ ਲੋਕ ਸਭਾ ਹਲਕੇ ਦੇ ਪਿੰਡ ਸਮਰਾਏ ਤੋਂ ਕੀਤੀ। ਉਪਰੰਤ ਰੋਡ ਸ਼ੋਅ ਜੰਡਿਆਲਾ, ਜਮਸ਼ੇਰ, ਧੀਣਾ ਅਤੇ ਖਾਂਬਰਾ ਤੋਂ ਹੁੰਦਾ ਹੋਇਆ ਵਾਰਡ ਨੰ. 25 ਤੱਕ ਚੱਲਿਆ।
ਰੋਡ ਸ਼ੋਅ ਵਿਚ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਸ਼ਕਤੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਹਜ਼ਾਰਾਂ ਦੀ ਗਿਣਤੀ ਵਿਚ ‘ਆਪ’ ਵਰਕਰ, ਸਮਰਥਕ ਅਤੇ ਆਮ ਲੋਕ ਉਨ੍ਹਾਂ ਦੇ ਨਾਲ ਚੱਲੇ। ਰੋਡ ਸ਼ੋਅ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਲੋਕਾਂ ਨੇ ਵੱਖ-ਵੱਖ ਥਾਵਾਂ ’ਤੇ ‘ਆਪ’ ਉਮੀਦਵਾਰ ਦਾ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ’ਚ ਨਾਅਰੇਬਾਜ਼ੀ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ 70 ਸਾਲਾਂ ਦੌਰਾਨ ਨਹੀਂ ਕਰ ਸਕੀਆਂ, ਉਹ ਕੰਮ ਮਾਨ ਸਰਕਾਰ ਨੇ ਇਕ ਸਾਲ ਦੇ ਅੰਦਰ-ਅੰਦਰ ਕਰ ਵਿਖਾਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿਚ ਕਈ ਇਤਿਹਾਸਕ ਅਤੇ ਬੇਮਿਸਾਲ ਫ਼ੈਸਲੇ ਲਏ ਹਨ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਉਨ੍ਹਾਂ ਲੋਕਾਂ ਨੂੰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਦੀ ਪਾਰਟੀ ਹੈ। ਆਮ ਘਰਾਂ ਦੇ ਲੋਕਾਂ ਨੂੰ ਸੰਸਦ ਮੈਂਬਰ ਅਤੇ ਵਿਧਾਇਕ ਬਣਨ ਦਾ ਮੌਕਾ ਦਿੰਦੀ ਹੈ। ਸੰਸਦ ਮੈਂਬਰ ਬਣਨ ਤੋਂ ਬਾਅਦ ਅਸੀਂ ਜਲੰਧਰ ਦੇ ਆਮ ਲੋਕਾਂ ਦੀ ਆਵਾਜ਼ ਸੰਸਦ ਵਿਚ ਉਠਾਵਾਂਗੇ ਅਤੇ ਉਨ੍ਹਾਂ ਦੇ ਹਿੱਤ ਲਈ ਜੀਅ ਜਾਨ ਲਾ ਕੇ ਕੰਮ ਕਰਨਗੇ।
ਇਹ ਵੀ ਪੜ੍ਹੋ : ‘ਆਪ’ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ, ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਹੈ: ਹਰਭਜਨ ਸਿੰਘ ਈ. ਟੀ. ਓ.
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ