ਜਲੰਧਰ ''ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
Saturday, Jun 21, 2025 - 01:10 PM (IST)

ਜਲੰਧਰ- ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਯੋਗ ਦਿਵਸ 'ਤੇ ਜਲੰਧਰ ਵਾਸੀਆਂ ਨੇ ਵੀ ਯੋਗਾ ਕਰਕੇ ਯੋਗ ਦਿਵਸ ਦਾ ਲਾਭ ਉਠਾਇਆ। ਇਸ ਮੌਕੇ 'ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨੇ ਵੱਖ-ਵੱਖ ਪਾਰਕਾਂ ਵਿੱਚ ਯੋਗਾ ਕੈਂਪ ਲਗਾਏ ਅਤੇ ਜਲੰਧਰ ਵਾਸੀਆਂ ਨੂੰ ਯੋਗਾ ਨਾਲ ਜੋੜਨ ਦੀ ਅਪੀਲ ਕੀਤੀ। ਕੰਪਨੀ ਬਾਗ ਵਿੱਚ ਯੋਗਾ ਕੈਂਪ ਵਿੱਚ ਜਲੰਧਰ ਵਾਸੀਆਂ ਦੇ ਨਾਲ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਵੀ ਯੋਗਾ ਕਰਕੇ ਲੋਕਾਂ ਨੂੰ ਯੋਗਾ ਨਾਲ ਜੋੜਨ ਦਾ ਸੰਦੇਸ਼ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਤਾਰ-ਤਾਰ! ਭੂਆ ਦੇ ਮੁੰਡੇ ਨੇ ਮਾਮੇ ਦੇ ਮੁੰਡੇ ਦਾ ਗੋਲ਼ੀਆਂ ਮਾਰ ਕੀਤਾ ਕਤਲ, ਪੁਲਸ ਨੇ ਕੀਤੇ ਖ਼ੁਲਾਸੇ
ਉਥੇ ਹੀ ਭਾਜਪਾ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਨੇ ਯੋਗ ਨੂੰ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਉਣ ਲਈ ਇਕ ਬਿੱਲ ਲਿਆਂਦਾ ਸੀ। ਬਿੱਲ ਵੀ ਪਾਸ ਹੋ ਗਿਆ ਅਤੇ ਹੁਣ ਯੋਗਾ 21 ਜੂਨ ਨੂੰ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ: Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e