ਜਲੰਧਰ ਦੇ ਸ਼ੇਖਾ ਬਾਜ਼ਾਰ ’ਚ ਦੁਕਾਨ ਨੂੰ ਲੱਗੀ ਅੱਗ
Sunday, Dec 29, 2019 - 02:26 PM (IST)

ਜਲੰਧਰ (ਸੋਨੂੰ) - ਜਲੰਧਰ ਦੇ ਸ਼ੇਖਾ ਬਾਜ਼ਾਰ ’ਚ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਦੁਕਾਨਦਾਰ ਦਾ ਬਹੁਤ ਸਾਰਾ ਨੁਕਸਾਨ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਆ ਕੇ ਬੜੀ ਮੁਸ਼ਕਤ ਨਾਲ ਅੱਗ ’ਤੇ ਕਾਬੂ ਪਾ ਲਿਆ। ਦੁਕਾਨ ਦੇ ਮਾਲਕ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ 8 ਵਜੇ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਕੁਝ ਸਮੇਂ ਬਾਅਦ ਹੀ ਉਸ ਨੂੰ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੇ ਇਸਪੈਰਕਟਰ ਰਾਜਿੰਦਰ ਕੁਮਾਰ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।