ਜਲੰਧਰ ਛਾਉਣੀ ’ਚ ਫ਼ੌਜੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

Monday, Dec 20, 2021 - 05:24 PM (IST)

ਜਲੰਧਰ ਛਾਉਣੀ ’ਚ ਫ਼ੌਜੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਮਹੇਸ਼)- ਜਲੰਧਰ ਛਾਉਣੀ ’ਚ 40 ਸਾਲਾ ਫ਼ੌਜੀ (ਹੌਲਦਾਰ) ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਲੰਧਰ ਕੈਂਟ ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਿਰਮਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਇੰਦਰਾ ਬੱਲ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਛਾਉਣੀ ਵਿਚ 52 ਇੰਜੀਨੀਅਰ ਬਟਾਲੀਅਨ ਵਿਚ ਤਾਇਨਾਤ ਸੀ। ਬੀਤੇ ਦਿਨ ਉਸ ਦੇ ਸਾਥੀਆਂ ਨੇ ਉਸ ਦੇ ਕਮਰੇ ਵਿਚ ਵੇਖਿਆ ਕਿ ਉਸ ਨੇ ਆਪਣੀ ਪੱਗ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਦਾ ਕਹਿਣਾ ਹੈ ਕਿ ਸੋਮਵਾਰ ਸਵੇਰੇ ਮ੍ਰਿਤਕ ਫ਼ੌਜੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।


author

shivani attri

Content Editor

Related News