ਜਲੰਧਰ: ਪਾਰਕ ਵਿਚ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰ ਰਿਹਾ ਸੀ ਨੌਜਵਾਨ, ਲੋਕ ਵੇਖਦੇ ਰਹੇ ਤਮਾਸ਼ਾ

06/14/2021 4:47:26 PM

ਜਲੰਧਰ— ਜਲੰਧਰ ਦੀ ਗਰੋਵਰ ਕਾਲੋਨੀ ਵਿਚ ਸਥਿਤ ਇਕ ਪਾਰਕ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਲੋਕਾਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਦਰੱਖ਼ਤ ਤੋਂ ਹੇਠਾਂ ਉਤਾਰਿਆ। ਨੌਜਵਾਨ ਦੀ ਪਛਾਣ ਸੁਜੀਤ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਬਸਤੀ ਦਾਨਿਸ਼ਮੰਦਾ ਸ਼ਿਵ ਨਗਰ ਦੇ ਰੂਪ ’ਚ ਹੋਈ ਹੈ। 

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਫਿਲਹਾਲ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਥੇ ਦੱਸਣਯੋਗ ਹੈ ਕਿ ਜਦੋਂ ਉਕਤ ਨੌਜਵਾਨ ਖ਼ੁਦਕੁਸ਼ੀ ਕਰ ਰਿਹਾ ਸੀ ਤਾਂ ਨੇੜੇ ਦੇ ਲੋਕਾਂ ਵੱਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਪੁਲਸ ਨੂੰ ਸੂਚਨਾ ਮਿਲਣ ’ਤੇ ਉਸ ਦੇ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਉਸ ਨੂੰ ਹੇਠਾਂ ਉਤਾਰ ਕੇ ਹਸਪਤਾਲ ’ਚ ਦਾਖ਼ਲ ਕਰਵਾਇਆ। ਪੁਲਸ ਵੱਲੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri