ਕਿਸਾਨ ਅੰਦੋਲਨ: ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋਏ ਟਰੈਕਟਰ-ਟਰਾਲੀ ਦੇ ਕਾਫ਼ਲੇ

Saturday, Jan 23, 2021 - 05:17 PM (IST)

ਕਿਸਾਨ ਅੰਦੋਲਨ: ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋਏ ਟਰੈਕਟਰ-ਟਰਾਲੀ ਦੇ ਕਾਫ਼ਲੇ

ਜਲੰਧਰ (ਸੋਨੂੰ)— ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਇਸੇ ਨੂੰ ਲੈ ਕੇ ਰੋਜ਼ਾਨਾ ਜ਼ਿਲ੍ਹੇ ’ਚ ਹਜ਼ਾਰਾਂ ਦੀ ਗਿਣਤੀ ’ਚ ਟਰੈਕਟਰ-ਟਰਾਲੀ ’ਤੇ ਇਸ ਦਾ ਇਸ ਦਾ ਅਭਿਆਸ ਕੀਤਾ ਜਾ ਰਿਹਾ ਹੈ। ਇਸੇ ਦੇ ਸਿਲਸਿਲੇ ’ਚ ਅੱਜ ਜਲੰਧਰ ਤੋਂ ਵੀ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀ ਜਾ ਕਾਫ਼ਲਾ ਦਿੱਲੀ ਰਵਾਨਾ ਹੋਇਆ। ਇਸ ਦੌਰਾਨ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ੋਰਧਾਰ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ: ...ਜਦੋਂ ਵਿਆਹ ਵਾਲੀ ਗੱਡੀ ’ਤੇ ਕਿਸਾਨੀ ਝੰਡਾ ਲਗਾ ਕੇ NRI ਲਾੜਾ-ਲਾੜੀ ਨੇ ਲਾਏ ਨਾਅਰੇ

PunjabKesari

ਜ਼ਿਕਰਯੋਗ ਹੈ ਕਿ ਪਿਛਲੇ 2 ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ’ਤੇ ਅੜੇ ਹੋਏ ਹਨ। ਕਿਸਾਨਾਂ ਅਤੇ ਕੇਂਦਰ ਸਰਕਾਰ ’ਚ 11ਵੇਂ ਦੌਰ ਦੀ ਬੈਠਕ ਇਕ ਵਾਰ ਫਿਰ ਅਸਫ਼ਲ ਹੋਈ, ਜਿਸ ਨਾਲ ਸਾਫ਼ ਜ਼ਾਹਰ ਹੁੰਦਾ ਹੈ ਕਿ ਇਹ ਅੰਦੋਲਨ ਅਜੇ ਹੋਰ ਲੰਬਾ ਚੱਲ ਸਕਦਾ ਹੈ। ਇਸੇ ਦੇ ਖ਼ਿਲਾਫ਼ ਹੁਣ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਕਈ ਜੱਥੇ 26 ਜਨਵਰੀ ਨੂੰ ਦਿੱਲੀ ’ਚ ਪ੍ਰਸਤਾਵਿਤ ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਨਿਕਲ ਰਹੇ ਹਨ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਹੁਸ਼ਿਆਰਪੁਰ ਰੋਡ ’ਤੇ ਵਾਪਰਿਆ ਰੂਹ ਕੰਬਾਊ ਹਾਦਸਾ, 4 ਦੀ ਮੌਤ


author

shivani attri

Content Editor

Related News