''ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਲਾਹੌਰ ''ਚ ਦਿੱਤੀ ਜਾਵੇਗੀ ਸ਼ਰਧਾਂਜਲੀ''
Thursday, Apr 11, 2019 - 08:25 PM (IST)
ਹੁਸ਼ਿਆਰਪੁਰ,(ਅਮਰਿੰਦਰ): ਲਾਹੌਰ 'ਚ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਬਾਰੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਤਿਹਾਜ ਰਾਸ਼ਿਦ ਕੁਰੈਸ਼ੀ ਨੇ ਲਾਹੌਰ ਤੋਂ ਫੋਨ 'ਤੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 12 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਲਾਹੌਰ ਹਾਈਕੋਰਟ ਦੇ ਡੈਮੋਕ੍ਰੇਟਿਕ ਹਾਲ 'ਚ ਜਲਿਆਂਵਾਲਾ ਬਾਗ ਅੰਮ੍ਰਿਤਸਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਫਾਊਂਡੇਸ਼ਨ ਵਲੋਂ ਸ਼ਤਾਬਦੀ ਸਮਾਰੋਹ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਿਆਂਵਾਲਾ ਬਾਗ 'ਚ ਗੋਲੀਕਾਂਡ ਦੇ 100 ਸਾਲ ਪੂਰੇ ਹੋਣ 'ਤੇ ਆਯੋਜਿਤ ਹੋਣ ਵਾਲੇ ਸ਼ਰਧਾਂਜਲੀ ਸਮਾਰੋਹ 'ਚ ਲਾਹੌਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਹੋਣਗੇ। ਜਿਨ੍ਹਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
