ਜੰਗ-ਏ-ਆਜ਼ਾਦੀ ਯਾਦਗਾਰ 11 ਮਹੀਨਿਆਂ ਬਾਅਦ ਲੋਕਾਂ ਲਈ ਮੁੜ ਖੋਲ੍ਹੀ

02/16/2021 10:40:15 AM

ਕਰਤਾਰਪੁਰ (ਸਾਹਨੀ): ਕੋਰੋਨਾ ਵਾਇਰਸ ਮਹਾਮਾਰੀ ਕਰਕੇ ਬੰਦ ਪਈ ਇਤਿਹਾਸਿਕ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਸੋਮਵਾਰ ਨੂੰ 11 ਮਹੀਨਿਆਂ ਬਾਅਦ ਲੋਕਾਂ ਲਈ ਮੁੜ ਖੋਲ੍ਹ ਦਿੱਤਾ ਗਿਆ। ਇਸ ਸਬੰਧੀ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਦੁਬਾਰਾ ਖੋਲ੍ਹਣ ਦੀ ਰਸਮ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ ਵਲੋਂ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਬਾਵਾ ਹੈਨਰੀ ਅਤੇ ਪਵਨ ਕੁਮਾਰ ਟੀਨੂੰ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਦਿ ਹਾਜ਼ਰ ਸਨ। ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਪੰਜਾਬੀਆਂ ਵਲੋਂ ਰਾਸ਼ਟਰੀ ਆਜ਼ਾਦੀ ਸੰਘਰਸ਼ ਵਿਚ ਪਾਏ ਗਏ ਵੱਡੇਮੁੱਲੇ ਯੋਗਦਾਨ ਨੂੰ ਸੰਜੋਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਰਹੀ ਹੈ। 

ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਪਿਛਲੇ ਸਾਲ 18 ਮਾਰਚ ਨੂੰ ਯਾਦਗਾਰ ਬੰਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਕੋਵਿਡ ਲਹਿਰ ਦੇ ਕਮਜ਼ੋਰ ਪੈਣ ਉਪਰੰਤ ਯਾਦਗਾਰ ਨੂੰ ਆਮ ਜਨਤਾ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਦੁਬਾਰਾ ਖੋਲ੍ਹਿਆ ਗਿਆ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਮੇਅਰ ਜਲੰਧਰ ਨਗਰ ਨਿਗਮ ਜਗਦੀਸ਼ ਰਾਜ, ਸਾਬਕਾ ਰਾਜਪਾਲ ਪੁਡੂਚੇਰੀ ਇਕਬਾਲ ਸਿੰਘ, ਆਈ. ਜੀ. ਆਰ. ਐੱਸ. ਖੱਟੜਾ, ਐੱਸ. ਐੱਸ. ਪੀ. ਜਲੰਧਰ ਸੰਦੀਪ ਗਰਗ, ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ, ਕਮਿਸ਼ਨਰ ਨਗਰ ਨਿਗਮ ਕਰਨੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਸਕੱਤਰ ਆਰ. ਟੀ. ਏ. ਬਰਜਿੰਦਰ ਸਿੰਘ, ਚੇਅਰਮੈਨ ਲਵਲੀ ਗਰੁੱਪ ਰਾਮੇਸ਼ ਮਿੱਤਲ ਅਤੇ ਨਰੇਸ਼ ਮਿੱਤਲ, ਚੇਅਰਮੈਨ ਸੀ. ਟੀ. ਗਰੁੱਪ ਚਰਨਜੀਤ ਸਿੰਘ ਚੰਨੀ, ਚੇਅਰਮੈਨ ਹਵੇਲੀ ਗਰੁੱਪ ਸਤੀਸ਼ ਜੈਨ, ਚੇਅਰਮੈਨ ਸਿਟੀਜਨ ਅਰਬਨ ਕੋਆਪਰੇਟਿਵ ਬੈਂਕ ਕੇ. ਕੇ. ਸ਼ਰਮਾ, ਦੀਪਕ ਬਾਲੀ ਅਤੇ ਹੋਰਨਾਂ ਵਲੋਂ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਸਰਧਾਂਜ਼ਲੀ ਅਰਪਿਤ ਕੀਤੀ ਗਈ।


Shyna

Content Editor

Related News