ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
Friday, Aug 07, 2026 - 08:47 AM (IST)
ਜਲੰਧਰ (ਧਵਨ) - ਕੁਝ ਸੋਸ਼ਲ ਮੀਡੀਆ ਹੈਂਡਲਾਂ ਵੱਲੋਂ ਇੰਸਟਾਗ੍ਰਾਮ ਲਿੰਕ ਅੱਪਲੋਡ ਕੀਤੇ ਗਏ ਹਨ, ਜਿਨ੍ਹਾਂ ਵਿਚ 4 ਅਗਸਤ ਨੂੰ ਪੁਲਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤੇ ਜਾਣ ਸਬੰਧੀ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੇ ਚੋਣਵੇਂ ਹਿੱਸਿਆਂ ਨੂੰ ਐਡਿਟ ਕਰਕੇ ਪੇਸ਼ ਕੀਤਾ ਗਿਆ। ਅਜਿਹਾ ਇਸ ਕਰਕੇ ਕੀਤਾ ਗਿਆ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਸਬੰਧ ਨਵੀਂ ਦਿੱਲੀ ਦੇ ਜੰਤਰ-ਮੰਤਰ ’ਤੇ ਚੱਲ ਰਹੇ ਪ੍ਰਦਰਸ਼ਨ ਨਾਲ ਜੋੜਿਆ ਜਾ ਸਕੇ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਕਿ 4 ਅਗਸਤ ਨੂੰ ਆਯੋਜਿਤ ਪ੍ਰੈੱਸ ਕਾਨਫ਼ਰੰਸ ਵਿਚ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਸੀ ਕਿ ਗ੍ਰਿਫ਼ਤਾਰ ਕੀਤੇ ਗਏ ਕੁਝ ਮੁਲਜ਼ਮ ਜੰਤਰ-ਮੰਤਰ ’ਤੇ ਗਏ ਸਨ, ਉਨ੍ਹਾਂ ਨੇ ਉੱਥੇ ਰੇਕੀ ਕੀਤੀ ਸੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਪੈਟਰੋਲ ਬੰਬਾਂ ਨਾਲ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਪ੍ਰੈੱਸ ਕਾਨਫ਼ਰੰਸ ਵਿਚ ਕਿਤੇ ਵੀ ਇਹ ਨਹੀਂ ਕਿਹਾ ਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਪ੍ਰਦਰਸ਼ਨ ਵਿਚ ਸ਼ਾਮਲ ਸਨ ਜਾਂ ਜੰਤਰ-ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਇਸ ਅੱਤਵਾਦੀ ਮਾਡਿਊਲ ਨਾਲ ਕੋਈ ਸਬੰਧ ਸੀ। ਪੰਜਾਬ ਪੁਲਸ ਦੇ ਬੁਲਾਰੇ ਨੇ ਕਿਹਾ ਕਿ ਵੀਡੀਓ ਦਾ ਪਿਛੋਕੜ ਬਦਲਣਾ, ਚੋਣਵੇਂ ਹਿੱਸਿਆਂ ਦੀ ਕੱਟ-ਵੱਢ ਕਰ ਕੇ ਪੇਸ਼ ਕਰਨਾ ਅਤੇ ਉਸ ਦੇ ਨਾਲ ਭਰਮਾਊ ਕੈਪਸ਼ਨ ਤੇ ਵੇਰਵੇ ਜੋੜਨਾ ਇਸ ਤਰ੍ਹਾਂ ਦਾ ਗਲਤ ਸੰਦੇਸ਼ ਦੇਣ ਦਾ ਯਤਨ ਹੈ ਕਿ ਗ੍ਰਿਫ਼ਤਾਰ ਵਿਅਕਤੀ ਜੰਤਰ-ਮੰਤਰ ’ਤੇ ਹੋਏ ਪ੍ਰਦਰਸ਼ਨ ਦਾ ਹਿੱਸਾ ਸਨ।
ਪੜ੍ਹੋ ਇਹ ਵੀ - 21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
ਪ੍ਰੈੱਸ ਕਾਨਫ਼ਰੰਸ ਦੀ ਆਡੀਓ ਅਤੇ ਤੱਥਾਂ ਦੀ ਸਮੱਗਰੀ ਵਿਚ ਕੋਈ ਬਦਲਾਅ ਜਾਂ ਛੇੜਛਾੜ ਨਹੀਂ ਕੀਤੀ ਗਈ। ਉਕਤ ਇੰਸਟਾਗ੍ਰਾਮ ਲਿੰਕ ਅਤੇ ਇਸੇ ਤਰ੍ਹਾਂ ਦੀਆਂ ਹੋਰ ਸੋਸ਼ਲ ਮੀਡੀਆ ਪੋਸਟਾਂ ਵਿਚ ਵੀਡੀਓ ਦੀ ਚੋਣਵੀਂ ਐਡੀਟਿੰਗ, ਕੈਪਸ਼ਨ ਅਤੇ ਦ੍ਰਿਸ਼ ਸਮੱਗਰੀ ਰਾਹੀਂ ਅਜਿਹਾ ਸਿੱਟਾ ਕੱਢਣ ਦਾ ਯਤਨ ਕੀਤਾ ਗਿਆ ਹੈ, ਜੋ ਪੁਲਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ 4 ਅਗਸਤ ਦੀ ਪ੍ਰੈੱਸ ਕਾਨਫ਼ਰੰਸ ਵਿਚ ਕਹੀਆਂ ਗਈਆਂ ਅਸਲ ਗੱਲਾਂ ਨਾਲ ਮੇਲ ਨਹੀਂ ਖਾਂਦਾ। ਇਸ ਮਾਮਲੇ ਵਿਚ ਸੂਚਨਾ ਤਕਨਾਲੋਜੀ (ਆਈ. ਟੀ.) ਐਕਟ ਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
