ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਕਰ ਰਹੀ ਹੈ ਖ਼ਰਾਬ

11/22/2020 1:55:15 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਮਾਰਕੀਟ ਕਮੇਟੀ ਦਫਤਰ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।

ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ 'ਡਰੱਗ ਕਿੰਗ' ਗੁਰਦੀਪ ਰਾਣੋ ਦੀ ਪਾਰਟਨਰ ਬੀਬੀ ਹਿਮਾਚਲ ਤੋਂ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਾਲ ਗੱਡੀਆਂ ਨਾਂ ਚਲਾਉਣ ਕਾਰਨ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਮਾਲ ਗੱਡੀਆਂ ਬੰਦ ਹੋਣ ਕਾਰਨ ਯੂਰੀਆ ਦੀ ਭਾਰੀ ਕਿੱਲਤ ਆ ਰਹੀ ਹੈ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਵਾਰਦਾਤ: ਜਲੰਧਰ ਦੇ ਸ਼ਿਵ ਵਿਹਾਰ 'ਚ ਦਿਨ-ਦਿਹਾੜੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਡਿੰਪਾ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਰਵੱਈਆ ਨਾਂਹ ਪੱਖੀ ਹੈ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪਹਿਲਾਂ ਕਿਸਾਨ ਮਾਰੀ ਖੇਤੀ ਬਿੱਲ ਪਾਸ ਕੀਤੇ ਗਏ ਅਤੇ ਉਪਰੰਤ ਧਰਨਿਆਂ 'ਤੇ ਬੈਠੇ ਕਿਸਾਨਾਂ ਨਾਲ ਬਿਲਕੁਲ ਇਨਸਾਫ਼ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਰ ਵਰਗ ਚ ਰੋਸ ਵਧਦਾ ਜਾ ਰਿਹਾ ਹੈ। ਪੰਜਾਬ ਦਾ ਮਾਹੌਲ ਖੁਰਾਬ ਹੋਣ ਦੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਨਾਲ ਇਸ ਸਮੇਂ ਸੁਲਤਾਨਪੁਰ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਸਨ ।
ਇਹ ਵੀ ਪੜ੍ਹੋ: ਗੋਰਾਇਆ 'ਚ ਵੱਡੀ ਵਾਰਦਾਤ, ਰਾਤੋ-ਰਾਤ ਕੈਨਰਾ ਬੈਂਕ ਦੇ ATM ਨੂੰ ਲੁੱਟ ਕੇ ਲੈ ਗਏ ਲੁਟੇਰੇ


shivani attri

Content Editor

Related News