ਨਾਜਾਇਜ਼ ਮਾਈਨਿੰਗ ’ਚ ਲੱਗੀ JCB ਤੇ ਮਿੱਟੀ ਨਾਲ ਭਰੀ ਟਰੈਕਟਰ ਟਰਾਲੀ ਜ਼ਬਤ, ਮਾਮਲਾ ਦਰਜ
Saturday, Jul 06, 2024 - 06:10 PM (IST)

ਨਵਾਂਸ਼ਹਿਰ (ਤ੍ਰਿਪਾਠੀ) - ਮਾਈਨਿੰਗ ਅਫ਼ਸਰ ਦੀ ਸ਼ਿਕਾਇਤ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਿੱਟੀ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਇਕ ਜੇ. ਸੀ. ਬੀ. ਮਸ਼ੀਨ ਕਬਜ਼ੇ ਵਿਚ ਲੈ ਲਈ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਪ੍ਰੇਮ ਲਾਲ ਨੇ ਦੱਸਿਆ ਕਿ ਮਾਈਨਿੰਗ ਅਫ਼ਸਰ ਦਵਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਕਾਠਗੜ੍ਹ ਦੀ ਪੁਲਸ ਨੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਮਿੱਟੀ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਇਕ ਜੇ. ਸੀ. ਬੀ. ਮਸ਼ੀਨ ਜ਼ਬਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਹਾਦਸਾ, ਮਧੂਮੱਖੀਆਂ ਲੜਨ ਕਾਰਨ 5 ਸਾਲਾ ਬੱਚੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।