ਜ਼ਹਿਰੀਲਾ ਪਦਾਰਥ ਨਿਗਲਣ ਨਾਲ ਜਿਊਲਰ ਦੀ ਹੋਈ ਮੌਤ

05/10/2021 8:29:19 PM

ਜਲੰਧਰ (ਰਮਨ)-ਥਾਣਾ ਡਵੀਜ਼ਨ ਨੰਬਰ 4 ਅਧੀਨ ਪੈਂਦੇ ਸ਼ੇਖਾਂ ਬਾਜ਼ਾਰ ’ਚ ਇਕ ਜਿਊਲਰ ਨੇ ਸ਼ੱਕੀ ਹਾਲਾਤ ’ਚ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ ਚਾਰ ਦੇ ਏ. ਐੱਸ. ਆਈ. ਗੁਰਜੀਤ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਜਿਊਲਰ ਦੀ ਪਛਾਣ ਬਲਵਿੰਦਰ ਕੁਮਾਰ ਦੇ ਤੌਰ ’ਤੇ ਹੋਈ ਹੈ। ਸ਼ੇਖਾਂ ਬਾਜ਼ਾਰ ’ਚ ਜਿਊਲਰ ਬਲਵਿੰਦਰ ਕੁਮਾਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ, ਜਿਸ ਨੂੰ ਡਾਕਟਰਾਂ ਵੱਲੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ ਪਰ ਜਿਥੇ ਉਸ ਦੀ ਮੌਤ ਹੋ ਗਈ ਹੈ।

PunjabKesari

ਹਾਲਾਂਕਿ ਅਜੇ ਖੁਦਕੁਸ਼ੀ ਕਰਨ ਦੇ ਕਾਰਣ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਕੁਮਾਰ ਨੇ ਇਕ ਜਿਊਲਰ ’ਤੇ ਉਸ ਨਾਲ ਠੱਗੀ ਕਰਨ ਦਾ ਦੋਸ਼ ਲਾਇਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲੱਗ ਸਕਦਾ ਹੈ।


Manoj

Content Editor

Related News