ਚੋਰਾਂ ਨੇ ਬੰਦ ਪਏ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

Saturday, Aug 10, 2024 - 05:10 PM (IST)

ਚੋਰਾਂ ਨੇ ਬੰਦ ਪਏ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

ਜਲੰਧਰ  (ਰਮਨ)- ਥਾਣਾ ਨੰ. 2 ਦੇ ਇਲਾਕੇ ’ਚ ਹਰ ਰੋਜ਼ ਚੋਰੀ ਅਤੇ ਲੁੱਟਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਪੁਲਸ ਇਨ੍ਹਾਂ ਨੂੰ ਰੋਕਣ ’ਚ ਨਾਕਾਮ ਸਾਬਤ ਹੋ ਰਹੀ ਹੈ। ਇਸ ਤਰ੍ਹਾਂ ਚੋਰਾਂ ਨੇ ਸ਼ੁੱਕਰਵਾਰ ਨੂੰ ਦਾਣਾ ਮੰਡੀ ਨੇੜੇ ਸਥਿਤ ਗੋਪਾਲ ਨਗਰ ’ਚ ਇਕ ਬੰਦ ਘਰ ਨੂੰ ਨਿਸ਼ਾਨਾ ਬਣਾ ਕੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਚੋਰ ਜਿਸ ਸਮੇਂ ਘਰ ਅੰਦਰ ਦਾਖ਼ਲ ਹੋਏ ਤਾਂ ਪੂਰਾ ਪਰਿਵਾਰ ਸ਼ਹਿਰ ਤੋਂ ਬਾਹਰ ਕਿਸੇ ਰਿਸ਼ਤੇਦਾਰ ਦੇ ਘਰ ਗਿਆ ਹੋਇਆ ਸੀ।

ਚੋਰੀ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਨੇ ਚੋਰੀ ਦੀ ਸ਼ਿਕਾਇਤ ਥਾਣਾ ਨੰ. 2 ਦੀ ਪੁਲਸ ਨੂੰ ਦਿੱਤੀ। ਚੋਰੀ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੋਪਾਲ ਨਗਰ ਵਾਸੀ ਭਰਤ ਸ਼ਰਮਾ ਨੇ ਦੱਸਿਆ ਕਿ ਵੀਰਵਾਰ ਰਾਤ ਉਹ ਆਪਣੇ ਪਰਿਵਾਰ ਨਾਲ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ। ਸ਼ੁੱਕਰਵਾਰ ਸਵੇਰੇ ਜਦੋਂ ਅਸੀਂ ਘਰ ਆਏ ਤਾਂ ਦੇਖਿਆ ਕਿ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਜਾ ਕੇ ਵੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਸੀ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਸ਼ਾਨ-ਏ-ਪੰਜਾਬ ਸਣੇ 26 ਟਰੇਨਾਂ ਰੱਦ ਤੇ 25 ਡਾਇਵਰਟ, ਰੱਖੜੀ ਮੌਕੇ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ

ਉਨ੍ਹਾਂ ਜਦ ਸਾਮਾਨ ਦੀ ਜਾਂਚ ਕੀਤੀ ਤਾਂ ਅੰਦਰ ਅਲਮਾਰੀ ’ਚ ਰੱਖੇ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਗਾਇਬ ਸੀ। ਪੁਲਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਚੋਰਾਂ ਨੂੰ ਫੜਨ ਲਈ ਪੁਲਸ ਘਟਨਾ ਵਾਲੀ ਥਾਂ ਤੇ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਕਬਜ਼ੇ ’ਚ ਲੈ ਰਹੀ ਹੈ ਤੇ ਪੁਲਸ ਮੁਤਾਬਕ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਵੱਡਾ ਖ਼ੁਲਾਸਾ: ਸਰਹੱਦ ਪਾਰੋਂ ਹੁਣ ਹਲਕੇ ਡਰੋਨ ਆਉਣ ਲੱਗੇ, ਫੜਨ ਲਈ  BSF ਨੇ ਅਪਣਾਈ ਨਵੀਂ ਰਣਨੀਤੀ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News