ਚੋਰਾਂ ਨੇ ਜਿਊਲਰੀ ਦੀ ਦੁਕਾਨ ਦੇ ਤਾਲੇ ਤੋੜ 1 ਕਿਲੋ ਚਾਂਦੀ ਦੇ ਗਹਿਣਿਆਂ ਤੇ ਨਕਦੀ ’ਤੇ ਹੱਥ ਕੀਤਾ ਸਾਫ਼

04/16/2022 4:51:25 PM

ਨਵਾਂਸ਼ਹਿਰ (ਤ੍ਰਿਪਾਠੀ)- ਜਿਊਲਰੀ ਦੀ ਦੁਕਾਨ ਤੋਂ ਨੂੰ ਕਿਲੋ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਔੜ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੈ ਕੁਮਾਰ ਵਰਮਾ ਪੁੱਤਰ ਵਿਜੈ ਕੁਮਾਰ ਵਾਸੀ ਪਿੰਡ ਮੋਰੋ ਥਾਣਾ ਫਿਲੌਰ ਨੇ ਦੱਸਿਆ ਕਿ ਉਹ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪਿੰਡ ਉੜਾਪੜ ਵਿਖੇ ਉਹ ਜਿਊਲਰੀ ਦੀ ਦੁਕਾਨ ਕਰਦਾ ਹੈ। ਵੀਰਵਾਰ ਰਾਤ ਨੂੰ ਕਰੀਬ 7 ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਅਗਲੇ ਦਿਨ ਸਵੇਰੇ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਲਈ ਆਇਆ ਤਾਂ ਉਸ ਦੀ ਦੁਕਾਨ ਦੀ ਸ਼ਟਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸ਼ਟਰ ਉੱਪਰ ਚੁੱਕਿਆ ਹੋਇਆ ਸੀ। 

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਇਕ ਮਹੀਨਾ ਪੂਰਾ, ‘ਆਪ’ ਨੂੰ ਨਵੀਆਂ ਉਚਾਈਆਂ ’ਤੇ ਲਿਜਾ ਰਹੇ ਹਨ CM ਭਗਵੰਤ ਮਾਨ

ਉਸ ਨੇ ਦੱਸਿਆ ਕਿ ਜਦੋਂ ਅੰਦਰ ਜਾ ਕੇ ਵੇਖਿਆ ਤਾਂ ਦੁਕਾਨ ਦੇ ਅੰਦਰ ਡਿਸਪਲੇ ਟ੍ਰੇ ਤੋਂ ਚਾਂਦੀ ਦੇ ਕਰੀਬ 1 ਕਿਲੋ ਗਹਿਣੇ ਅਤੇ ਗੱਲੇ ’ਚੋਂ ਨਕਦੀ ਗਾਇਬ ਸੀ। ਉਸ ਨੇ ਦੱਸਿਆ ਕਿ ਉਕਟ ਘਟਨਾ ਤੋਂ ਬਾਅਦ ਅੰਜ਼ਾਮ ਦੇਣ ਵਾਲੇ ਚੋਰਾਂ ਵੱਲੋਂ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀਆਂ ਤਾਰਾਂ ਨੂੰ ਵੀ ਕੱਟਿਆ ਗਿਆ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਧਾਰਾ 457,380 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਸੀ ਦਿੱਲੀ ਦੇ ਮੈਟਰੋ ਸਟੇਸ਼ਨ ਤੋਂ ਛਾਲ ਮਾਰਨ ਵਾਲੀ ਕੁੜੀ, ਹੋਈ ਮੌਤ, ਸਾਹਮਣੇ ਆਈ ਇਹ ਗੱਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News