ਚੋਰਾਂ ਦੇ ਬੁਲੰਦ ਹੌਂਸਲੇ! ਲੇਹ-ਲੱਦਾਖ ''ਚ ਤਾਇਨਾਤ ਫ਼ੌਜੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟੀ
Wednesday, Jun 24, 2026 - 12:02 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ ’ਚ ਚੋਰਾਂ ਦੇ ਹੌਸਲੇ ਇਸ ਤਰ੍ਹਾਂ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲੇ ’ਚ ਚੋਰਾਂ ਨੇ ਇਕ ਫ਼ੌਜੀ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਸ ਘਟਨਾ ਕਾਰਨ ਇਲਾਕਾ ਨਿਵਾਸੀਆਂ ’ਚ ਇਕ ਵਾਰ ਫਿਰ ਸਹਿਮ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼

ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸਿਬੋਚੱਕ ਦੇ ਰਹਿਣ ਵਾਲੇ ਆਰਮੀ ਜਵਾਨ ਜਸਵੰਤ ਸਿੰਘ ਪੁੱਤਰ ਸ਼ਿਵ ਸਿੰਘ, ਜੋ ਇਸ ਵੇਲੇ ਲੇਹ-ਲਦਾਖ ਵਿਖੇ ਦੇਸ਼ ਦੀ ਸੇਵਾ ’ਚ ਤਾਇਨਾਤ ਹਨ, ਦੇ ਘਰੋਂ ਇਹ ਚੋਰੀ ਹੋਈ ਹੈ। ਘਟਨਾ ਉਸ ਵੇਲੇ ਵਾਪਰੀ ਜਦੋਂ ਫ਼ੌਜੀ ਦੀ ਮਾਤਾ ਅਤੇ ਪਤਨੀ ਇਲਾਕੇ ਦੇ ਇਕ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਈਆਂ ਹੋਈਆਂ ਸਨ। ਜਦੋਂ ਉਹ ਵਾਪਸ ਪਰਤੀਆਂ ਅਤੇ ਘਰ ਦਾ ਮੁੱਖ ਗੇਟ ਖੋਲ੍ਹਿਆ ਤਾਂ ਅੰਦਰਲੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਵੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼ ਤੱਕ Alert
ਘਰ ਦੇ ਅੰਦਰ ਜਾ ਕੇ ਵੇਖਣ ’ਤੇ ਪਤਾ ਲੱਗਾ ਕਿ ਚੋਰਾਂ ਨੇ ਗੋਦਰੇਜ ਦੀ ਅਲਮਾਰੀ ਦੇ ਤਾਲੇ ਤੋੜ ਕੇ ਉਸ 'ਚ ਰੱਖੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ’ਤੇ ਹੱਥ ਸਾਫ਼ ਕਰ ਦਿੱਤਾ ਸੀ। ਇਸ ਵਾਰਦਾਤ ਸਬੰਧੀ ਹਾਜੀਪੁਰ ਪੁਲਸ ਨੂੰ ਸੁਚਿਤ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਚੋਰਾਂ ਖ਼ਿਲਾਫ਼ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ 'ਤੇ ਹੋਈ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
