ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਗੜ੍ਹਸ਼ੰਕਰ ’ਚ ਲਗਾਇਆ ਗਿਆ ਰੋਜ਼ਗਾਰ ਮੇਲਾ

09/27/2020 3:06:35 AM

ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਅੱਜ ਬੀ.ਡੀ.ਪੀ.ਓ. ਦਫ਼ਤਰ ਗੜ੍ਹ੍ਹਸ਼ੰਕਰ ਵਿੱਚ ਰੋਜਗਾਰ ਮੇਲਾ ਲਗਾਇਆ ਗਿਆ।  ਇਸ ਦੌਰਾਨ ਜੀ.ਓ.ਜੀਜ਼ ਵਲੋਂ ਜਿਥੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਵਿੱਚ ਯੋਗਦਾਨ ਦਿੱਤਾ ਗਿਆ, ਉਥੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਮੇਲੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ  ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 13 ਨਾਮੀ ਕੰਪਨੀਆਂ ਜਿਨ੍ਹਾਂ ਵਿੱਚ ਵਰਧਮਾਨ, ਵਰਮਾ ਹੂੰਡਈ, ¬ਕ੍ਰੰਪਟਨ ਬਦੀ, ਫਿਊਚਰ ਜਨਰਲ ਲਾਈਫ ਇੰਸ਼ੋਰੈਂਸ, ਐੈਲ.ਆਈ.ਸੀ.  ਗੜ੍ਹਸ਼ੰਕਰ ਆਦਿ ਨੇ ਹਿੱਸਾ ਲਿਆ। ਇਸ ਰੋਜ਼ਗਾਰ ਮੇਲੇ ਵਿੱੰਚ ਕੁੱਲ 265 ਨੌਜਵਾਨਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 152 ਨੌੌਜਵਾਨਾਂ  ਦੀ ਇਨ੍ਹਾਂ ਕੰਪਨੀਆਂ ਵਲੋਂ ਮੌਕੇ ’ਤੇ ਹੀ ਚੋਣ ਕਰ ਲਈ ਗਈ ਜਦਕਿ 11 ਨੋਜਵਾਨਾਂ ਨੂੰੰ ਸ਼ਾਰਟ ਲਿਸਟ ਕੀਤਾ  ਗਿਆ। ਉਨ੍ਹਾਂ ਇਸ ਮੇਲੇ ਦੀ ਸਫ਼ਲਤਾ ਵਿੱਚ  ਜੀ.ਓ.ਜੀ ਕੈਪਟਨ  ਲਖਵੀਰ ਸਿੰਘ ਅਤੇੇ  ਉਨ੍ਹ੍ਹਾਂ ਦੀ ਟੀਮ ਵਲੋਂ ਕੀਤੀ ਗਈ ਮਿਹਨਤ ਦੀ ਪ੍ਰਸ਼ੰਸਾ ਕੀਤੀ।
ਕੈੈਰੀਅਰ ਕੌਂਸਲਰ ਆਦਿਤਿਆ ਰਾਣਾ ਅਤੇ ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ ਨੇ ਦੱਸਿਆ ਕਿ  ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 28 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਥੇ ਜ਼ਿਲ੍ਹੇ ਦੀਆਂ ਨਾਮੀ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱੱਧ ਗਿਣਤੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈੈ। ਉਨ੍ਹਾਂ ਕਿਹਾ ਕਿ ਵਧੇਰੇੇ ਜਾਣਕਾਰੀ ਲਈ ਹੈਲਪ ਲਾਈਨ ਨੰੰਬਰ 62801-97708 ’ਤੇ ਸੰਪਰਕ ਕੀਤਾ ਜਾ ਸਕਦਾ ਹੈੇ।


Bharat Thapa

Content Editor

Related News