ਜੁਆਇੰਟ ਐਕਸ਼ਨ ਕਮੇਟੀ ਨੇ ਮਨਪ੍ਰੀਤ ਬਾਦਲ ਦਾ ਪੁਤਲਾ ਸਾੜ ਕੀਤਾ ਰੋਸ ਮੁਜ਼ਾਹਰਾ

12/11/2019 3:09:11 PM

ਜਲੰਧਰ (ਸੋਨੂੰ)— ਜਲੰਧਰ ਦੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦੇ ਬਾਹਰ ਕਾਲੀ ਝੰਡੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਸਾੜਿਆ ਗਿਆ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਤਨਖਾਹ ਬਿਨਾਂ ਕਿਸੇ ਕਾਰਨ ਦੇਰੀ ਨਾਲ ਦੇ ਰਹੀ ਹੈ, ਜਿਸ ਕਰਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਕੇਂਦਰ ਉਨ੍ਹਾਂ ਨੂੰ ਜੀ. ਐੱਸ. ਟੀ. ਦੇ ਪੈਸੇ ਨਹੀਂ ਦੇ ਰਿਹਾ, ਜਿਸ ਕਾਰਨ ਕਰਮਚਾਰੀਆਂ ਨੂੰ ਤਨਖਾਹ 'ਚ ਦੇਰੀ ਹੋ ਰਹੀ ਹੈ ਅਤੇ ਹੁਣ ਇਕ ਹੋਰ ਨਵਾਂ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵਿਭਾਗਾਂ ਵੱਲੋਂ ਉਨ੍ਹਾਂ ਨੂੰ ਖਾਤਿਆਂ ਦੀ ਡਿਟੇਲ ਨਾ ਮਿਲਣ ਕਾਰਨ ਕਰਮਚਾਰੀਆਂ ਦੀ ਤਨਖਾਹ 'ਚ ਦੇਰੀ ਹੋ ਰਹੀ ਹੈ। 

ਸੁਖਜੀਤ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਸਿਰਫ 26 ਪੈਸੇ ਬਕਾਇਆ ਰਹਿੰਦਾ ਹੈ, ਜਿਸ ਕਾਰਨ ਸਰਕਾਰ 10000 ਸਰਕਾਰੀ ਕਰਮਚਾਰੀਆਂ ਦੀ ਸੈਲਰੀ 'ਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤ ਮੰਤਰੀ ਦੋਗਲੀ ਬਿਆਨਬਾਜ਼ੀ ਨਾਲ ਪੰਜਾਬ ਦੇ ਕਰਮਚਾਰੀ ਪਰੇਸ਼ਾਨ ਹੋ ਰਹੇ ਹਨ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਉਹ ਆਪਣੇ ਦਫਤਰਾਂ 'ਚ ਬੈਠ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਜੇਕਰ ਸਰਕਾਰ ਉਨ੍ਹਾਂ ਨੂੰ ਇਸੇ ਤਰ੍ਹਾਂ ਨਾਲ ਪਰੇਸ਼ਾਨ ਕਰੇਗੀ ਤਾਂ ਉਨ੍ਹਾਂ ਨੂੰ ਆਪਣਾ ਸੰਘਰਸ਼ ਤੇਜ਼ ਕਰਨਾ ਪਵੇਗਾ ਅਤੇ ਹੜਤਾਲ ਦਾ ਰੁਖ ਅਪਣਾਉਣਾ ਪਵੇਗਾ।

shivani attri

This news is Content Editor shivani attri