ਜੁਆਇੰਟ ਕਮਿਸ਼ਨਰ ਨਵਨੀਤ ਕੌਰ ਬੱਲ ਨੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਕੀਤਾ ਅਚਾਨਕ ਮੁਆਇਨਾ
Sunday, Dec 03, 2023 - 01:57 PM (IST)
ਜਲੰਧਰ (ਚੋਪੜਾ)–ਜੁਆਇੰਟ ਕਮਿਸ਼ਨਰ ਜਲੰਧਰ ਮੰਡਲ ਨਵਨੀਤ ਕੌਰ ਬੱਲ ਨੇ ਵਿਧਾਨ ਸਭਾ ਹਲਕਾ 034 ਜਲੰਧਰ ਪੱਛਮੀ ਅਤੇ 035 ਜਲੰਧਰ ਸੈਂਟਰਲ ਅਧੀਨ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਅਚਾਨਕ ਮੁਆਇਨਾ ਕੀਤਾ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਬੀ. ਐੱਲ. ਓ. ਹਾਜ਼ਰ ਪਾਏ ਗਏ। ਨਵਨੀਤ ਬੱਲ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਹੁਕਮਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਅਧੀਨ ਸ਼ਨੀਵਾਰ ਨੂੰ ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ ਕੀਤੇ ਗਏ ਹਨ।
ਜੁਆਇੰਟ ਕਮਿਸ਼ਨਰ ਨੇ ਮੁਆਇਨੇ ਦੌਰਾਨ ਸਬੰਧਤ ਬੀ. ਐੱਲ. ਓਜ਼ ਅਤੇ ਸੁਪਰਵਾਈਜ਼ਰ ਨੂੰ ਆਪਣੇ-ਆਪਣੇ ਪੋਲਿੰਗ ਹਲਕੇ ਵਿਚ ਸੁਧਾਈ ਦੇ ਪ੍ਰੋਗਰਾਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ 18-19 ਸਾਲ ਉਮਰ ਵਰਗ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਤਹਿਤ ਅਗਲਾ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ 3 ਦਸੰਬਰ ਨੂੰ ਲਾਇਆ ਜਾਵੇਗਾ।
ਇਹ ਵੀ ਪੜ੍ਹੋ : ਵਿਆਹ ਸਮਾਗਮ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ
ਉਨ੍ਹਾਂ ਦੱਸਿਆ ਕਿ 9 ਦਸੰਬਰ 2023 ਤਕ ਨਵੀਂ ਵੋਟ ਬਣਾਉਣ, ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੌਕੇ ’ਤੇ ਹਾਜ਼ਰ ਲੋਕਾਂ ਅਤੇ ਵੋਟਰਾਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਵੋਟਰ ਸੇਵਾ ਪੋਰਟਲ ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਜ਼ਰੀਏ ਆਪਣੀ ਵੋਟ ਪਾਉਣ, ਆਪਣੀ ਵੋਟ ਵਾਪਸ ਲੈਣ ਜਾਂ ਆਪਣੇ ਵੋਟਰ ਕਾਰਡ ਦੇ ਵੇਰਵੇ ਵਿਚ ਸੋਧ ਕਰਨ ਲਈ ਉਤਸ਼ਾਹਤ ਕੀਤਾ। ਇਸ ਮੌਕੇ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਚੋਣ ਹਲਕਾ 034 ਜਲੰਧਰ ਪੱਛਮੀ ਅਲਕਾ ਕਾਲੀਆ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ, ਖੇਤੀਬਾੜੀ ਵਿਕਾਸ ਅਧਿਕਾਰੀ ਡਾ. ਦਿਨੇਸ਼ ਅਤੇ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।