ਹੁਸ਼ਿਆਰਪੁਰ ''ਚ ਜੂਡੀਸ਼ੀਅਲ ਅਧਿਕਾਰੀ ਤੇ 2 ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ

Tuesday, Jul 14, 2020 - 06:41 PM (IST)

ਹੁਸ਼ਿਆਰਪੁਰ ''ਚ ਜੂਡੀਸ਼ੀਅਲ ਅਧਿਕਾਰੀ ਤੇ 2 ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ

ਹੁਸ਼ਿਆਰਪੁਰ,(ਘੁੰਮਣ)-ਸਿਹਤ ਵਿਭਾਗ ਨੂੰ ਅੱਜ ਸ਼ਾਮ ਹਾਸਲ ਹੋਈ 143 ਸੈਂਪਲਾਂ ਦੀ ਰਿਪੋਰਟ 'ਚ 3 ਮਰੀਜ਼ਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਬਾਰੇ ਪਤਾ ਲੱਗਾ ਹੈ। ਇਸ ਦੇ ਨਾਲ ਹੀ ਜ਼ਿਲੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 210 ਤੱਕ ਪਹੁੰਚ ਗਈ ਹੈ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ 'ਚ ਇਕ ਮਹਿਲਾ ਜੂਡੀਸ਼ੀਅਲ ਅਧਿਕਾਰੀ ਤੇ 2 ਪੁਲਸ ਕਰਮਚਾਰੀ ਸ਼ਾਮਲ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਸ਼ੱਕੀ ਮਰੀਜ਼ਾਂ ਦੇ 593 ਨਵੇਂ ਸੈਂਪਲ ਲਏ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਜ਼ਿਲੇ 'ਚ ਹੁਣ ਤੱਕ ਲਏ ਗਏ 18497 ਸੈਂਪਲਾਂ 'ਚੋਂ 17142 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਵਿਭਾਗ ਨੂੰ 1100 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ। 30 ਸੈਂਪਲ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਗਰਭਵਤੀ ਜਨਾਨੀਆਂ ਤੇ 10 ਸਾਲ ਤੱਕ ਦੀ ਉਮਰ ਦੇ ਬੱਚੇ ਅਤੇ ਬਜ਼ੁਰਗ ਘਰਾਂ ਤੋਂ ਬਾਹਰ ਨਾ ਨਿਕਲਣ।  ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥ ਵੀ ਵਾਰ-ਵਾਰ ਧੋਣ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।


author

Deepak Kumar

Content Editor

Related News