ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ, ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

03/25/2023 4:49:17 PM

ਕਪੂਰਥਲਾ (ਮਹਾਜਨ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ ਕਰਕੇ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣ ਉਨ੍ਹਾਂ ਦੇ ਫੌਰੀ ਹੱਲ ਲਈ ਦਿਸ਼ਾ-ਨਿਦਰੇਸ਼ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਏ. ਡੀ. ਸੀ. ਜਨਰਲ ਸਾਗਰ ਸੇਤੀਆ ਵੀ ਹਾਜ਼ਰ ਸਨ। ਕੇਂਦਰੀ ਜੇਲ੍ਹ ਵਿਖੇ ਪਹੁੰਚਣ ’ਤੇ ਪੰਜਾਬ ਪੁਲਸ ਦੀ ਇਕ ਟੁੱਕੜੀ ਵੱਲੋਂ ਜਸਟਿਸ ਰਾਜਵੀਰ ਸ਼ੇਰਾਵਤ ਨੂੰ ਸਲਾਮੀ ਵੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕੈਦੀਆਂ ਦੇ ਖਾਣੇ ਨੂੰ ਖੁਦ ਖਾ ਕੇ ਨਿਰੀਖਣ ਵੀ ਕੀਤਾ ਗਿਆ। ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਜੇਲ੍ਹ ਵਿਖੇ ਸਜ਼ਾ ਭੁਗਤ ਰਹੇ ਕੈਦੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਿਕਲਾਂ ਸੁਣੀਆਂ ਗਈਆਂ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਨ੍ਹਾਂ ਵੱਲੋਂ ਲੋਡ਼ਵੰਦਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਉਣਾ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਲੈ ਕੇ ਆਪਣੇ ਕੇਸ ਦੀ ਉਪਰਲੀ ਅਦਾਲਤ ਵਿਚ ਅਪੀਲ ਦਾਇਰ ਕਰਨ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜੇਲ ਵਿਖੇ ਨਵੇਂ ਬਣੇ ‘ਸਿੱਖਿਆ ਦਾਤ ਲਰਨਿੰਗ ਸੈਂਟਰ’ ਦਾ ਵੀ ਉਦਘਾਟਨ ਕੀਤਾ ਗਿਆ, ਜਿੱਥੇ ਕੈਦੀਆਂ ਵੱਲੋਂ ਸਮਾਰਟ ਕਲਾਸਾਂ ਰਾਹੀਂ ਸਿੱਖਿਆ ਹਾਸਲ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਡੇਰਾ ਬੱਲਾਂ ਨਤਮਸਤਕ ਹੋਏ CM ਮਾਨ ਤੇ ਕੇਜਰੀਵਾਲ, 25 ਕਰੋੜ ਦੀ ਲਾਗਤ ਵਾਲੇ ਰਿਸਰਚ ਸੈਂਟਰ ਦਾ ਕੀਤਾ  ਉਦਘਾਟਨ

ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਕੇਂਦਰੀ ਜੇਲ ਕਪੂਰਥਲਾ ਵਿਖੇ ਸਥਾਪਿਤ ‘ਰੇਡੀਓ ਉਜਾਲਾ’ ਪੰਜਾਬ ਦਾ ਵੀ ਦੌਰਾ ਕੀਤਾ ਗਿਆ ਅਤੇ ਜੇਲ੍ਹ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਜੇਲ੍ਹ ਵਿਖੇ ਇਕ ਬੱਚੀ ਦੇ ਜਨਮ ਦਿਨ ਮੌਕੇ ਕੇਕ ਵੀ ਕੱਟਿਆ। ਇਸ ਮੌਕੇ ਜੇਲ ਸੁਪਰਡੈਂਟ ਇਕਬਾਲ ਸਿੰਘ, ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ, ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਭੁਲੱਥ ਵਿਖੇ ਬਣਨ ਵਾਲੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਥਾਂ ਦਾ ਕੀਤਾ ਨਿਰੀਖਣ
ਭੁਲੱਥ (ਰਜਿੰਦਰ, ਭੂਪੇਸ਼)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਬੀਤੇ ਦਿਨ ਭੁਲੱਥ ਵਿਖੇ ਬਣਨ ਵਾਲੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਸਬੰਧੀ ਲਈ ਚੁਣੇ ਗਏ ਢੁਕਵੇਂ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੰਪਲੈਕਸ ਦੀ ਉਸਾਰੀ ਦੇ ਕੰਮ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਦੇ ਨਿਰੇਦਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀ. ਜੇ. ਐੱਮ. ਜਸਵੀਰ ਸਿੰਘ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸੈਕਰੇਟਰੀ ਅਮਨਦੀਪ ਕੌਰ, ਐੱਸ. ਡੀ. ਐੱਮ. ਭੁਲੱਥ ਸੰਜੀਵ ਕੁਮਾਰ, ਡੀ. ਐੱਸ. ਪੀ. ਭੁਲੱਥ ਸੁਖਨਿੰਦਰ ਸਿੰਘ ਤੇ ਭੁਲੱਥ ਕੋਰਟ ਦੇ ਰੀਡਰ ਭੁਪਿੰਦਰ ਸਿੰਘ ਵੀ ਸਨ। ਦੱਸ ਦੇਈਏ ਕਿ ਭੁਲੱਥ ਵਿਖੇ ਪੁਰਾਣੀ ਤਹਿਸੀਲ ਦੀ ਇਮਾਰਤ ਵਿਚ ਪਿਛਲੇ ਚਾਰ ਸਾਲ ਤੋਂ ਸਬ ਡਿਵੀਜ਼ਨ ਜੁਡੀਸ਼ੀਅਲ ਕੋਰਟ ਕੰਪਲੈਕਸ ਬਣਾਇਆ ਗਿਆ ਸੀ। ਇਥੇ ਕੋਰਟ ਸ਼ੁਰੂ ਕੀਤੇ ਜਾਣ ਤੋਂ ਬਾਅਦ ਹੀ ਨਵੇਂ ਕੋਰਟ ਕੰਪਲੈਕਸ ਲਈ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਸਥਾਨਾਂ ਦਾ ਨਿਰੀਖਣ ਹੋਇਆ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜਸਟਿਸ ਰਾਜਵੀਰ ਸ਼ੇਰਾਵਤ ਵੱਲੋਂ ਭੁਲੱਥ ਤੋਂ ਕਰਤਾਰਪੁਰ ਰੋਡ ’ਤੇ ਪਿੰਡ ਪੰਡੋਰੀ ਰਾਜਪੂਤਾਂ ਦੀ 75 ਕਨਾਲ 9 ਮਰਲੇ ਪੰਚਾਇਤੀ ਜ਼ਮੀਨ ਦਾ ਨਿਰੀਖਣ ਸਬ ਡਿਵੀਜ਼ਨ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਨਵੀਂ ਉਸਾਰੀ ਸੰਬੰਧੀ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਮਰਥਕਾਂ ਬਾਰੇ ਖੁੱਲ੍ਹੀ ਪੋਲ, ਬ੍ਰੇਨ ਵਾਸ਼ ਕਰਕੇ ਇੰਝ ਫੋਰਸ ਨਾਲ ਜੋੜਨ ਦਾ ਕਰ ਰਹੇ ਸਨ ਕੰਮ

ਮੌਕੇ ’ਤੇ ਮਾਣਯੋਗ ਜਸਟਿਸ ਰਾਜਵੀਰ ਸ਼ੇਰਾਵਤ ਨੇ ਜਗ੍ਹਾ ਦਾ ਨਕਸ਼ਾ ਵੀ ਦੇਖਿਆ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜੁਡੀਸ਼ੀਅਲ ਕੋਰਟ ਕੰਪਲੈਕਸ ਤੱਕ ਪਹੁੰਚਣ ਲਈ 15 ਕਰਮ ਦਾ ਰਸਤਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਦੌਰਾਨ ਬਾਰ ਐਸੋਸੀਏਸ਼ਨ ਭੁਲੱਥ ਵੱਲੋਂ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਵਕੀਲਾਂ ਦੇ ਬੈਠਣ ਲਈ ਚੈਂਬਰ ਬਣਾਏ ਜਾਣ ਦਾ ਮੰਗ-ਪੱਤਰ ਜਸਟਿਸ ਰਾਜਵੀਰ ਸ਼ੇਰਾਵਤ ਨੂੰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੱਸਦੇ-ਵੱਸਦੇ ਘਰ 'ਚ ਪਲਾਂ 'ਚ ਮਚਿਆ ਚੀਕ-ਚਿਹਾੜਾ, ਪਾਣੀ 'ਚ ਡੁੱਬਣ ਕਾਰਨ 4 ਸਾਲਾ ਮਾਸੂਮ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News