ਲੋਕਾਂ ਦਾ ਵਿਸ਼ਵਾਸ ਹੈ ਕਿ ''ਆਪ'' ਹੀ ਲਿਆ ਸਕਦੀ ਹੈ ਦੇਸ਼ ''ਚ ਬਦਲਾਅ : ਜ਼ੋਰਾ ਸਿੰਘ
Saturday, Apr 27, 2019 - 04:13 PM (IST)

ਜਲੰਧਰ (ਬੁਲੰਦ)— ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਜ਼ੋਰਾ ਸਿੰਘ ਦਾ ਕਹਿਣਾ ਹੈ ਕਿ ਲੋਕ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਲੋਕ ਚਾਹੁੰਦੇ ਹਨ ਕਿ ਹੁਣ ਆਮ ਆਦਮੀ ਪਾਰਟੀ ਸੱਤਾ ਵਿਚ ਆਵੇ ਅਤੇ ਦੇਸ਼ ਦਾ ਸੁਧਾਰ ਹੋਵੇ। ਜ਼ੋਰਾ ਸਿੰਘ ਨੇ ਕਿਹਾ ਕਿ ਦਿੱਲੀ 'ਚ ਆਮ ਆਦਮੀ ਪਾਰਟੀ ਨੇ ਅਨੇਕਾਂ ਯੋਜਨਾਵਾਂ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲਿਆ ਕੇ ਦਿਖਾਈ ਹੈ। ਅੱਜ ਦਿੱਲੀ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਬੰਦ ਹੋ ਗਈ ਹੈ। ਇਸੇ ਤਰ੍ਹਾਂ ਦਾ ਸੁਧਾਰ ਜਲੰਧਰ 'ਚ ਵੀ ਲਿਆਂਦਾ ਜਾਵੇਗਾ ਪਰ ਇਹ ਤਾਂ ਹੀ ਸੰਭਵ ਹੋਵੇਗਾ ਜੇ ਕਰ ਲੋਕ ਉਨ੍ਹਾਂ ਨੂੰ ਜਿਤਾ ਕੇ ਲੋਕ ਸਭਾ ਵਿਚ ਭੇਜਣਗੇ।