ਜੋਤੀ ਚੌਂਕ ਨੇੜੇ ਸਥਿਤ ਸੁਦਾਮਾ ਕੱਪੜਾ ਮਾਰਕਿਟ 'ਚ ਫੜੀਆਂ ਨੂੰ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

Wednesday, May 24, 2023 - 04:54 PM (IST)

ਜੋਤੀ ਚੌਂਕ ਨੇੜੇ ਸਥਿਤ ਸੁਦਾਮਾ ਕੱਪੜਾ ਮਾਰਕਿਟ 'ਚ ਫੜੀਆਂ ਨੂੰ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ਜਲੰਧਰ (ਸੋਨੂੰ)- ਜਲੰਧਰ ਦੇ ਥਾਣਾ 4 ਨੇੜੇ ਸੁਦਾਮਾ ਕੱਪੜਾ ਮਾਰਕਿਟ 'ਚ ਕਈ ਫੜੀਆਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਆਸ-ਪਾਸ ਦੇ ਦੁਕਾਨਦਾਰਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਦੌਰਾਨ ਬਾਜ਼ਾਰ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

PunjabKesari

ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਭੀੜ ਵਾਲੇ ਇਲਾਕੇ ਵਿੱਚ ਅੱਗ ਲੱਗਣ ਕਾਰਨ ਲੋਕਾਂ ਵਿੱਚ ਹੜਕੰਪ ਮੱਚ ਗਿਆ। ਥਾਣਾ 4 ਦੇ ਪੁਲਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ

PunjabKesari

PunjabKesari

ਇਹ ਵੀ ਪੜ੍ਹੋ - ਜਲੰਧਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਵੱਢ 'ਤਾ ਹੱਥ, ਕੱਢ ਦਿੱਤੀਆਂ ਅੱਖਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News