ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ

Thursday, Jul 23, 2026 - 06:49 PM (IST)

ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ

ਰੂਪਨਗਰ (ਵਿਜੇ ਸ਼ਰਮਾ)-ਭਾਰਤੀ ਜਨਤਾ ਪਾਰਟੀ ਰੂਪਨਗਰ ਨੂੰ ਉਸ ਸਮੇਂ ਇਕ ਹੋਰ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਵਾਰਡ ਨੰਬਰ 15 ਤੋਂ ਸਾਬਕਾ ਕੌਂਸਲਰ ਸ੍ਰੀਮਤੀ ਪੂਨਮ ਕੱਕੜ (ਕਾਂਗਰਸ) ਦੇ ਸਪੁੱਤਰ, ਹਿਮਾਂਸ਼ੂ ਕੱਕੜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਦਾ ਚਿੰਨ੍ਹ ਪਹਿਣਾ ਕੇ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕੀਤਾ ਅਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਹਿਮਾਂਸ਼ੂ ਕੱਕੜ ਅਤੇ ਸਮੂਹ ਕੱਕੜ ਪਰਿਵਾਰ ਦਾ ਭਾਜਪਾ ਪਰਿਵਾਰ 'ਚ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਰੂਪਨਗਰ 'ਚ ਭਾਜਪਾ ਨੂੰ ਨਵੀਂ ਤਾਕਤ ਅਤੇ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਹਿਮਾਂਸ਼ੂ ਕੱਕੜ ਇੱਕ ਸਫਲ ਕਾਰੋਬਾਰੀ ਹੋਣ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਰਹੇ ਹਨ ਅਤੇ ਨੌਜਵਾਨਾਂ 'ਚ ਉਨ੍ਹਾਂ ਦੀ ਚੰਗੀ ਪਹੁੰਚ ਹੈ, ਜਿਸ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

ਉਨ੍ਹਾਂ ਕਿਹਾ ਕਿ ਪੰਜਾਬ 'ਚ ਵੀ ਭਾਜਪਾ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ ਅਤੇ ਹਰ ਰੋਜ਼ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਸਮਾਜ ਦੇ ਪ੍ਰਮੁੱਖ ਲੋਕ ਭਾਜਪਾ ਵਿੱਚ ਵਿਸ਼ਵਾਸ ਜਤਾਉਂਦੇ ਹੋਏ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਉਪਰੰਤ ਹਿਮਾਂਸ਼ੂ ਕੱਕੜ ਨੇ ਪਾਰਟੀ ਦੀ ਕੇਂਦਰੀ ਅਤੇ ਰਾਜ ਲੀਡਰਸ਼ਿਪ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਦੇਸ਼ ਹਿਤ ਵਿੱਚ ਚਲਾਈਆਂ ਜਾ ਰਹੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News