ਕੰਢੀ ਨਹਿਰ ’ਚ ਪਾਣੀ ਨਾ ਛੱਡਣ ਕਾਰਨ ਜ਼ਮੀਨਾਂ ਹੋਈਆਂ ਬੰਜਰ

06/14/2021 4:58:44 PM

ਗੜ੍ਹਸ਼ੰਕਰ (ਸ਼ੋਰੀ)- ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਨੀਮ ਪਹਾੜੀ ਇਲਾਕੇ ਵਿਚ ਬਣੀ ਕੰਢੀ ਨਹਿਰ ਫੇਜ਼ ਦੋ ਵਿਚ ਪਿਛਲੇ 4 ਸਾਲਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਪਾਣੀ ਨਾ ਛੱਡਣ ਕਾਰਨ ਇਸ ਇਲਾਕੇ ਦੀਆਂ ਜ਼ਮੀਨਾਂ ਬੰਜਰ ਹੋ ਗਈਆਂ ਹਨ। ਇਸ ਦਾ ਮੁੱਦਾ ਚੁੱਕਦੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਅਤੇ ਮੌਜੂਦਾ ਪ੍ਰਧਾਨ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸ ਨਹਿਰ ਦੇ ਕੰਢੇ ’ਤੇ ਜਾ ਕੇ ਪਿੰਡ ਸ਼ਾਹਪੁਰ ’ਚ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਕੈਪਟਨ ਸਰਕਾਰ ਨੇ ਕੰਢੀ ਦੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ।

ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ

ਠੇਕੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਇਸ ਨਹਿਰ ਦੇ ਨਿਰਮਾਣ ਲਈ ਅਰਬਾਂ ਰੁਪਈਏ ਲਾ ਕੇ ਕਿਸਾਨਾਂ ਲਈ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਇਕ ਵੱਡਾ ਉਪਰਾਲਾ ਕੀਤਾ ਸੀ ਪਰ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਕ ਦਿਨ ਵੀ ਇਸ ਨਹਿਰ ਵਿਚ ਪਾਣੀ ਨਹੀਂ ਛੱਡਿਆ ਜੋ ਕਿ ਸਰਕਾਰ ਦੀ ਸਭ ਤੋਂ ਵੱਡੀਆਂ ਨਲਕੀਆਂ ’ਚੋਂ ਇਕ ਨਲਾਇਕੀ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ

ਇਕ ਸਵਾਲ ਦੇ ਉੱਤਰ ਵਿਚ ਠੇਕੇਦਾਰ ਸੁਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਨਹੀਂ ਕਿ ਅਸੀਂ ਚੋਣਾਂ ਨੂੰ ਮੁੱਖ ਰੱਖਦਿਆਂ ਹੀ ਇਹ ਮੁੱਦਾ ਚੁੱਕ ਰਹੇ ਹਾਂ, ਉਨ੍ਹਾਂ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਵੱਖ-ਵੱਖ ਮੌਕਿਆਂ ’ਤੇ ਉਹ ਇਸ ਨਹਿਰ ਵਿਚ ਪਾਣੀ ਨਾ ਆਉਣ ਸਬੰਧੀ ਸਵਾਲੀਆ ਨਿਸ਼ਾਨ ਲਗਾਉਂਦੇ ਰਹੇ ਹਨ ਪਰ ਪੰਜਾਬ ਸਰਕਾਰ ਦੇ ਵਜ਼ੀਰ ਅਤੇ ਹਲਕਾ ਇੰਚਾਰਜਾਂ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ ਅਤੇ ਇਸ ਅਤਿ ਸੰਵੇਦਨਸ਼ੀਲ ਮੁੱਦੇ ਤੇ ਇਨ੍ਹਾਂ ਲੋਕਾਂ ਨੇ ਅੱਖਾਂ ਕੰਨ ਬੰਦ ਕਰ ਰੱਖੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀ ਅਕਾਲੀ ਬਸਪਾ ਸਰਕਾਰ ਦੌਰਾਨ ਸਭ ਤੋਂ ਪਹਿਲਾਂ ਇਸ ਨਹਿਰ ਵਿੱਚ ਪਾਣੀ ਛੱਡਿਆ ਜਾਵੇਗਾ ਅਤੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News