ਕਪੂਰਥਲਾ ਜ਼ਿਲ੍ਹੇ ''ਚ 15 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

10/17/2020 1:14:39 AM

ਕਪੂਰਥਲਾ,(ਮਹਾਜਨ)-ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਜ਼ਿਲਾ ਵਾਸੀਆਂ ਲਈ ਸ਼ੁੱਕਰਵਾਰ ਦਾ ਦਿਨ ਰਾਹਤ ਭਰਿਆ ਰਿਹਾ। ਸ਼ੁੱਕਰਵਾਰ ਨੂੰ ਕਿਸੇ ਵੀ ਮਰੀਜ਼ ਦੀ ਕੋਰੋਨਾ ਦੇ ਕਾਰਣ ਮੌਤ ਨਹੀਂ ਹੋਈ। ਜਦਕਿ ਪਹਿਲਾਂ ਤੋਂ ਜ਼ੇਰੇ ਇਲਾਜ ਚੱਲ ਰਹੇ ਮਰੀਜ਼ਾਂ 'ਚੋਂ 32 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ, ਜਿਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ 'ਚ ਭੇਜ ਦਿੱਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ 'ਚ 15 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ।
ਹੈਰਾਨੀਜਨਕ ਗੱਲ ਹੈ ਕਿ ਸ਼ੁੱਕਰਵਾਰ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਤੋਂ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਹੀਂ ਹੋਈ, ਜਿਸ ਨਾਲ ਸੁਲਤਾਨਪੁਰ ਲੋਧੀ ਵਾਸੀਆਂ ਦੇ ਲਈ ਸਭ ਤੋਂ ਵੱਧ ਰਾਹਤ ਭਰਿਆ ਦਿਨ ਰਿਹਾ। ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚ ਕਪੂਰਥਲਾ ਸਬ-ਡਵੀਜ਼ਨ ਨਾਲ 3, ਫਗਵਾੜਾ ਸਬ-ਡਵੀਜ਼ਨ ਨਾਲ 1 ਤੇ ਭੁਲੱਥ ਸਬ-ਡਵੀਜ਼ਨ ਨਾਲ 4 ਮਰੀਜ਼ ਸਬੰਧਤ ਹਨ, ਜਦਕਿ 2 ਹੋਰ ਮਰੀਜ਼ ਜਲੰਧਰ ਨਾਲ ਸਬੰਧਤ ਪਾਏ ਗਏ। ਇਸ ਤੋਂ ਇਲਾਵਾ ਕਪੂਰਥਲਾ ਤੋਂ ਸਬੰਧਤ ਹੋਰ ਮਰੀਜ਼ਾਂ ਦੀ ਰਿਪੋਰਟ ਬਾਹਰੋਂ ਪ੍ਰਾਈਵੇਟ ਲੈਬਾਂ ਤੋਂ ਕਰਵਾਏ ਟੈਸਟਾਂ ਤੋਂ ਪ੍ਰਾਪਤ ਹੋਈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਜ਼ਿਲੇ 'ਚ ਸ਼ੁੱਕਰਵਾਰ ਨੂੰ 1259 ਲੋਕਾਂ ਦੀ ਸੈਂਪਲਿੰਗ ਕੀਤੀ ਗਈ।
 


Deepak Kumar

Content Editor

Related News