ਕਪੂਰਥਲਾ ਜ਼ਿਲ੍ਹੇ ''ਚ 6 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ

11/25/2020 9:26:30 PM

ਕਪੂਰਥਲਾ,(ਮਹਾਜਨ)-ਜ਼ਿਲ੍ਹੇ 'ਚ ਕੋਰੋਨਾ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਨੂੰ ਜ਼ਿਲ੍ਹੇ 'ਚ 6 ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ, ਜਿਸ 'ਚ 1 ਫਗਵਾੜਾ ਤੇ ਹੋਰ ਮਰੀਜ਼ ਕਪੂਰਥਲਾ ਤੇ ਆਸ-ਪਾਸ ਦੇ ਪਿੰਡਾਂ ਨਾਲ ਸਬੰਧਿਤ ਹਨ। ਜਦਕਿ ਪਹਿਲਾਂ ਤੋਂ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ 'ਚੋਂ 11 ਦੇ ਪੂਰਨ ਰੂਪ 'ਚ ਠੀਕ ਹੋਣ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਨੂੰ ਘਰ ਭੇਜ ਦਿੱਤਾ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲੇ 'ਚ ਸਿਹਤ ਵਿਭਾਗ ਦੀ ਟੀਮਾਂ ਸਖਤ ਮਿਹਨਤ ਨਾਲ ਕੰਮ ਕਰ ਰਹੀ ਹੈ ਤੇ ਰੋਜ਼ਾਨਾ ਸੈਂਪਲਿੰਗ ਵੀ ਕਰ ਰਹੀ ਹੈ। ਜ਼ਿਲੇ 'ਚ 1363 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ।

 


Deepak Kumar

Content Editor

Related News