ਨਿਗਮ ਚੋਣਾਂ ਲਈ ਕਪੂਰਥਲਾ ’ਚ 318 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

02/04/2021 2:18:02 PM

ਕਪੂਰਥਲਾ (ਮਹਾਜਨ)-ਕਪੂਰਥਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸ. ਪੀ. ਆਂਗਰਾ ਨੇ ਦੱਸਿਆ ਕਿ 30 ਜਨਵਰੀ ਤੋਂ 3 ਫਰਵਰੀ ਤਕ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਕਪੂਰਥਲਾ ਨਗਰ ਨਿਗਮ ਲਈ ਕੁੱਲ 318 ਨਾਮਜ਼ਦਗੀ ਪੱਤਰ ਦਾਖ਼ਲ ਹੋਏ, ਜਿਸ ਵਿਚੋਂ ਬੁੱਧਵਾਰ 149 ਨਾਮਜ਼ਦਗੀਆਂ ਹੋਈਆਂ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਐੱਸ. ਪੀ. ਆਂਗਰਾ ਨੇ ਦੱਸਿਆ ਕਿ ਵੱਖ-ਵੱਖ ਪਾਰਟੀਆਂ ਦੇ ਕੁੱਲ 318 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਨ੍ਹਾਂ ਦੱਸਿਆ ਕਿ 4 ਫਰਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਦੋਹਾਂ ਨਿਗਮਾਂ ਲਈ ਵੋਟਾਂ 14 ਫਰਵਰੀ ਨੂੰ ਪੈਣਗੀਆਂ ਤੇ ਗਿਣਤੀ 17 ਫਰਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਭਾਰੀ ਸੁਰੱਖਿਆ ਪ੍ਰਬੰਧਾਂ ’ਚ ਮੁਕੰਮਲ ਹੋਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ
ਨਗਰ ਨਿਗਮ ਕਪੂਰਥਲਾ ਦੀਆਂ ਚੋਣਾਂ ਵਾਸਤੇ ਬਣਾਏ ਗਏ ਰਿਟਰਨਿੰਗ ਦਫ਼ਤਰਾਂ ਦੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਚੌਕਸ ਕੀਤੇ ਗਏ ਸਨ। ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚਕਾਰ ਕਿਸੇ ਤਰ੍ਹਾਂ ਦੇ ਤਕਰਾਰ ਦੇ ਬਚਾਅ ਲਈ ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਦੇ ਹੁਕਮਾਂ ’ਤੇ ਜ਼ਿਲਾ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ।
ਐੱਸ. ਪੀ. ਰਮਨੀਸ਼ ਚੌਧਰੀ ਦੀ ਅਗਵਾਈ ’ਚ ਡੀ. ਐੱਸ. ਪੀ. ਸ਼ਹਿਬਾਜ ਸਿੰਘ, ਡੀ. ਐੱਸ. ਪੀ. ਗੁਰਦੀਪ ਸਿੰਘ, ਡੀ. ਐੱਸ. ਪੀ. ਜੋਗਿੰਦਰ ਸਿੰਘ, ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਪਾਲ ਸਿੰਘ, ਐੱਸ. ਐੱਚ. ਓ. ਥਾਣਾ ਸਿਟੀ ਸੁਰਜੀਤ ਸਿੰਘ ਪੱਤਡ਼, ਐੱਸ. ਐੱਚ. ਓ. ਥਾਣਾ ਕੋਤਵਾਲੀ ਹਰਿੰਦਰ ਸਿੰਘ, ਐੱਸ. ਐੱਚ. ਓ. ਥਾਣਾ ਸਦਰ ਗੁਰਦਿਆਲ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਮਨ ਸ਼ਾਂਤੀ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ ਸਿਰੇ ਚੜ੍ਹਾਇਆ।

ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ

ਸੁਲਤਾਨਪੁਰ ਲੋਧੀ ਤੋਂ 50 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ
ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਾਸਤੇ ਚੋਣ ਅਫਸਰ ਜਸਬੀਰ ਖਿੰਡਾ ਪਾਸ ਚੌਥੇ ਤੇ ਆਖਰੀ ਦਿਨ ਵੱਖ-ਵੱਖ ਪਾਰਟੀਆਂ ਦੇ 50 ਉਮੀਦਵਾਰਾਂ ਵੱਲੋਂ ਆਪਣੇ ਵਾਰਡਾਂ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਣ ਅਫ਼ਸਰ ਜਸਬੀਰ ਸਿੰਘ ਖਿੰਡਾ ਨੇ ਦੱਸਿਆ ਕਿ 14 ਫਰਵਰੀ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਵਾਉਂਣ ਦੇ ਆਖਰੀ ਦਿਨ ਉਮੀਦਵਾਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਵੱਖ-ਵੱਖ ਪਾਰਟੀਆਂ ਦੇ 18 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਸਨ ਅਤੇ ਅੱਜ ਤੱਕ ਕੁੱਲ 68 ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ ਕਰਵਾਏ ਗਏ ਹਨ।


shivani attri

Content Editor

Related News