ਕਪੂਰਥਲਾ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ

04/30/2021 3:21:34 PM

ਕਪੂਰਥਲਾ (ਮਹਾਜਨ)-ਕਪੂਰਥਲਾ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 311278 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 78890 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 82045 ਮੀਟ੍ਰਿਕ ਟਨ, ਪਨਸਪ ਵੱਲੋਂ 66738 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45760 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ ਵੱਲੋਂ 37845 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵੰਡਰਲੈਂਡ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਮਾਲਕ ਖ਼ਿਲਾਫ਼ ਮਾਮਲਾ ਦਰਜ

ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲ੍ਹੇ ’ਚ ਹੁਣ ਤੱਕ ਕਿਸਾਨਾਂ ਨੂੰ 446.23 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਆਨਲਾਈਨ ਕੀਤੀ ਜਾ ਚੁੱਕੀ ਹੈ ਜੋ ਕਿ ਖ਼ਰੀਦੀ ਗਈ ਕਣਕ ਦਾ 80.13 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 141.71 ਕਰੋੜ, ਮਾਰਕਫੈੱਡ ਵੱਲੋਂ 118.93 ਕਰੋੜ, ਪਨਸਪ ਵੱਲੋਂ 93.17 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 72.79 ਤੇ ਐੱਫ. ਸੀ. ਆਈ ਵੱਲੋਂ 19.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੈਪਟਨ ਨੇ ਕੋਵਿਡ ਰੋਗੀਆਂ ਲਈ ਤਿਆਰ ਕਰਵਾਏ 1 ਲੱਖ ਬੈਗ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ

ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਹੁਣ ਤੱਕ 192439 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲੇ ਵਿਚ 174980 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News