ਕੁੱਟਮਾਰ ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

10/24/2020 1:20:46 PM

ਕਪੂਰਥਲਾ (ਭੂਸ਼ਣ/ਮਲਹੋਤਰਾ)— ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਇਕ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਕੀਮਤੀ ਸਾਮਾਨ ਦੀ ਭੰਨ ਤੋੜ ਵੀ ਕੀਤੀ ਗਈ। ਇਸ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਸ ਨੇ 15 ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਨਾਮਜ਼ਦ ਮੁਲਜ਼ਮਾਂ ਦੀ ਤਲਾਸ਼ 'ਚ ਛਾਪੇਮਾਰੀ ਦਾ ਦੌਰ ਜਾਰੀ ਹੈ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

ਜਾਣਕਾਰੀ ਅਨੁਸਾਰ ਗੁਰਵਿੰਦਰ ਕੌਰ ਪਤਨੀ ਜਸਪਾਲ ਸਿੰਘ ਵਾਸੀ ਪਿੰਡ ਬੂਟਾਂ ਥਾਣਾ ਕੋਤਵਾਲੀ ਕਪੂਰਥਲਾ ਨੇ ਥਾਣਾ ਕੋਤਵਾਲੀ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਬੀਤੇ ਦਿਨੀਂ ਉਸ ਦੀ ਨਨਾਣ ਨਿਰਮਲ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠੇ ਲੜਾਈ ਝਗੜੇ ਦੇ ਕਾਰਨ ਜ਼ਖਮੀ ਹੋ ਗਈ ਸੀ ਜੋ ਕਿ ਸਿਵਲ ਹਸਪਤਾਲ ਕਪੂਰਥਲਾ 'ਚ ਜ਼ੇਰੇ ਇਲਾਜ ਹੈ। ਉਹ ਆਪਣੀ ਛੋਟੀ ਨਨਾਣ ਦੇ ਨਾਲ ਨਿਰਮਲ ਕੌਰ ਦਾ ਪਤਾ ਲੈ ਕੇ ਵਾਪਸ ਸਿਵਲ ਹਸਪਤਾਲ ਤੋਂ ਆਈ ਸੀ ਕਿ ਇਸ ਦੌਰਾਨ ਉਹ ਨਿਰਮਲ ਕੌਰ ਦੇ ਕਹਿਣ 'ਤੇ ਆਪਣੀ ਛੋਟੀ ਨਨਾਣ ਦੇ ਨਾਲ ਉਸ ਦੇ ਘਰ 'ਚ ਹੀ ਸੌਂ ਗਈ ਸੀ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਇਸ ਦੌਰਾਨ ਰਾਤ ਕਰੀਬ 1 ਵਜੇ ਉਸ ਨੂੰ ਘਰ ਦੇ ਬਾਹਰ ਕਾਫੀ ਸ਼ੋਰ ਸੁਣਾਈ ਦਿੱਤਾ। ਉਸ ਨੇ ਵੇਖਿਆ ਕਿ ਘਰ ਦੇ ਬਾਹਰ ਸੁਰਿੰਦਰ ਸਿੰਘ ਪੁੱਤਰ ਗੱਜਣ ਸਿੰਘ, ਮੰਗੂ ਪੁੱਤਰ ਸ਼ਿੰਗਾਰਾ ਸਿੰਘ, ਤੋਤਾ ਪੁੱਤਰ ਦਾਸ, ਮੱਟੀ ਪੁੱਰ ਪੱਪੀ, ਰਾਜਾ ਪੁੱਤਰ ਪੱਪੀ, ਰਾਜੂ ਪੁੱਤਰ ਹੀਰਾ ਸਿੰਘ, ਸਰਪੰਚ ਪੁੱਤਰ ਹੀਰਾ ਸਿੰਘ, ਵਿਸ਼ਾਲ ਪੁੱਤਰ ਮੇਜਰ ਸਿੰਘ, ਜੀਤਾ ਪੁੱਤਰ ਮੇਜਰ ਸਿੰਘ, ਕਰਨ ਪੁੱਤਰ ਬੀਰ ਸਿੰਗ, ਟਿਪੂ ਪੁੱਤਰ ਬੀਰ ਸਿੰਘ ਸਾਰੇ ਵਾਸੀਆਨ ਨਵਾਂ ਪਿੰਡ ਭੱਠੇ, ਥਾਣਾ ਕੋਤਵਾਲੀ ਕਪੂਰਥਲਾ, ਰਾਜਾ ਪੁੱਤਰ ਸਤਨਾਮ ਸਿੰਘ, ਵਿੱਕੀ ਪੁੱਤਰ ਸਤਨਾਮ ਸਿੰਘ, ਅਜੈ ਪੁੱਤਰ ਸਤਨਾਮ ਸਿੰਘ ਸਾਰੇ ਵਾਸੀ ਪਿੰਡ ਤੋਤੀ ਥਾਣਾ ਸੁਲਤਾਨਪੁਰ ਲੋਧੀ ਅਤੇ ਬਿੰਦੂ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦੀ ਦੀਵਾਰ ਟੱਪ ਲਈ, ਜਿਸਦੇ ਦੌਰਾਨ ਸਾਰੇ ਮੁਲਜ਼ਮਾਂ ਨੇ ਉਸ ਨਾਲ ਭਾਰੀ ਕੁੱਟਮਾਰ ਕਰਦੇ ਹੋਏ ਘਰ ਦਾ ਸਾਮਾਨ ਤੋੜਣਾ ਸ਼ੁਰੂ ਕਰ ਦਿੱਤਾ, ਜਿਸ ਦੌਰਾਨ ਘਰ 'ਚ ਲੱਗੀ ਐੱਲ. ਸੀ. ਡੀ., ਫਰਿੱਜ, ਵਾਸ਼ਿੰਗ ਮਸ਼ੀਨ, ਏ. ਸੀ. ਟੇਬਲ ਨੂੰ ਤੋੜ ਦਿੱਤਾ ਗਿਆ ਅਤੇ ਉਹ ਗੰਭੀਰ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ: ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ

ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਇਸ ਹਮਲੇ ਦਾ ਮੁੱਖ ਕਾਰਨ ਦਲਬੀਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਨਵਾਂ ਪਿੰਡ ਭੱਠੇ ਦਾ ਸੁਰਿੰਦਰ ਸਿੰਘ ਪੁੱਤਰ ਗੱਜਣ ਸਿੰਘ ਦੇ ਨਾਲ ਝਗੜਾ ਹੋਇਆ ਸੀ, ਜਿਸ 'ਚ ਨਿਰਮਲ ਕੌਰ ਨੇ ਦਲਬੀਰ ਸਿੰਘ ਦਾ ਸਾਥ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਦਰਸ਼ਨ ਸਿੰਘ ਪੁਲਸ ਟੀਮ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਘਟਨਾ 'ਚ ਨਾਮਜ਼ਦ ਸਾਰੇ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਤਲਾਸ਼ 'ਚ ਛਾਪੇਮਾਰੀ ਜਾਰੀ ਹੈ।

ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼


shivani attri

Content Editor

Related News