ਕਪੂਰਥਲਾ ਕੇਂਦਰੀ ਜੇਲ੍ਹ ’ਚੋਂ 6 ਮੋਬਾਇਲ ਫੋਨ, ਸਿਮ ਕਾਰਡ ਤੇ ਹੋਰ ਸਾਮਾਨ ਬਰਾਮਦ
Sunday, Apr 03, 2022 - 04:02 PM (IST)

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਸਾਂਝੇ ਤੌਰ ’ਤੇ ਚਲਾਈ ਸਰਚ ਮੁਹਿੰਮ ਦੌਰਾਨ 6 ਮੋਬਾਇਲ ਫੋਨ, ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪ੍ਰਵੀਨ ਸਿਨ੍ਹਾ ਦੇ ਹੁਕਮਾਂ ’ਤੇ ਸੂਬਾ ਭਰ ਦੀਆਂ ਜੇਲਾਂ ’ਚ ਚੱਲ ਰਹੀ ਸਰਚ ਮੁਹਿੰਮ ਦੇ ਤਹਿਤ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ਦੇ ਸੁਪਰਡੈਂਟ ਗੁਰਨਾਮ ਲਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਵੱਖ-ਵੱਖ ਬੈਰਕਾਂ ’ਚ ਸਰਚ ਮੁਹਿੰਮ ਚਲਾਈ ਸੀ।
ਇਹ ਵੀ ਪੜ੍ਹੋ: ਸਾਬਕਾ CM ਚਰਨਜੀਤ ਸਿੰਘ ਚੰਨੀ ਦੇ ਭਾਣਜੇ ਖ਼ਿਲਾਫ਼ ਈ. ਡੀ. ਨੇ ਦਾਇਰ ਕੀਤੀ ਚਾਰਜਸ਼ੀਟ
ਜਿਸ ਦੌਰਾਨ ਹਵਾਲਾਤੀ ਜੁਗਰਾਜ ਸਿੰਘ ਉਰਫ਼ ਜੱਗਾ ਪੁੱਤਰ ਹਰਪਿੰਦਰ ਸਿੰਘ ਉਰਫ਼ ਮਹਿਣਾ ਵਾਸੀ ਛਾਪਿਆਂਵਾਲੀ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ, ਪ੍ਰਿਤਪਾਲ ਸਿੰਘ ਉਰਫ਼ ਬਿੱਟੂ ਪੁੱਤਰ ਬਲਵੰਤ ਸਿੰਘ ਵਾਸੀ ਬੱਤਰਾ ਰੋਡ ਅੰਮ੍ਰਿਤਸਰ, ਸੁਖਚੈਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪੀਰ ਮੁਹੰਮਦ ਥਾਣਾ ਮੱਕੂ ਜ਼ਿਲਾ ਫਿਰੋਜ਼ਪੁਰ, ਸ਼ਮਸ਼ੇਰ ਸਿੰਘ ਉਰਫ ਬੰਟੀ ਉਰਫ ਕਾਲਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਜੰਡਿਆਲਾ ਜ਼ਿਲਾ ਅੰਮ੍ਰਿਤਸਰ, ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਭੁੱਲਾਰਾਏ ਥਾਣਾ ਸਦਰ ਫਗਵਾੜਾ ਅਤੇ ਕੁਲਦੀਪ ਸਿੰਘ ਉਰਫ ਖਾਦੀ ਪੁੱਤਰ ਸਰਵਨ ਸਿੰਘ ਵਾਸੀ ਹਮੀਰਾ ਥਾਣਾ ਸੁਭਾਨਪੁਰ ਕਪੂਰਥਲਾ ਤੋਂ 6 ਮੋਬਾਇਲ ਫੋਨ, 5 ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਹੋਇਆ। ਨਾਮਜ਼ਦ ਹਵਾਲਾਤੀਆਂ ਦੇ ਕੋਲ ਜੇਲ੍ਹ ਕੰਪਲੈਕਸ ਦੇ ਅੰਦਰ ਇਹ ਸਾਮਾਨ ਕਿਵੇਂ ਪਹੁੰਚਿਆ ਅਤੇ ਇਸ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ, ਇਸ ਸਬੰਧੀ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਪੁੱਛਗਿੱਛ ਦੇ ਲਈ ਪ੍ਰੋਡਕਸ਼ਨ ਵਾਰੰਟ ’ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਦੇ ਮਾਮਲੇ ’ਚ ਈ. ਡੀ. ਨੇ ਪੰਜਾਬ ਪੁਲਸ ਦੇ ਸਾਬਕਾ SSP ਦੀ ਜਾਇਦਾਦ ਕੀਤੀ ਅਟੈਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ