ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ’ਚੋਂ 3 ਮੋਬਾਇਲ ਫੋਨ ਸਣੇ ਹੋਰ ਸਾਮਾਨ ਬਰਾਮਦ

03/28/2022 3:41:30 PM

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 3 ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਪ੍ਰਵੀਨ ਸਿਨਹਾ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ ਤਹਿਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਗੁਰਨਾਮ ਲਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਸੀ।

ਇਹ ਵੀ ਪੜ੍ਹੋ: ਬਸਪਾ ਪੰਜਾਬ ਦਾ ਸੰਗਠਨਾਤਮਕ ਢਾਂਚਾ ਭੰਗ, ਸੂਬਾ ਪ੍ਰਧਾਨ ਬਣੇ ਰਹਿਣਗੇ ਜਸਵੀਰ ਸਿੰਘ ਗੜ੍ਹੀ

ਇਸੇ ਤਹਿਤ 3 ਹਵਾਲਾਤੀਆਂ ਗੁਰਪਾਲ ਸਿੰਘ ਪਾਲਾ ਪੁੱਤਰ ਸੁਖਜਿੰਦਰ ਸਿੰਘ ਵਾਸੀ ਖੈਹੜਾ, ਸਤਨਾਮਪੁਰਾ ਕਪੂਰਥਲਾ, ਵਿਜੈ ਪਾਲ ਪੁੱਤਰ ਬਲਵਿੰਦਰ ਸਿੰਘ ਵਾਸੀ ਵੈਰੋਵਾਲ, ਤਰਨਤਾਰਨ ਅਤੇ ਸਾਹਿਲ ਮੱਟੂ ਰੋਬਿਨ ਪੁੱਤਰ ਸੋਹਨ ਲਾਲ ਵਾਸੀ ਹਰੀਪੁਰ, ਕਠੂਆ ਜੰਮੂ-ਕਸ਼ਮੀਰ ਤੋਂ 3 ਮੋਬਾਇਲ ਫੋਨ, 3 ਬੈਟਰੀਆਂ ਅਤੇ 3 ਸਿਮ ਕਾਰਡ ਬਰਾਮਦ ਹੋਏ। ਤਿੰਨਾਂ ਮੁਲਜ਼ਮਾਂ ਦੇ ਕੋਲ ਇਹ ਸਾਰਾ ਸਾਮਾਨ ਕਿਵੇਂ ਪਹੁੰਚਿਆ ਅਤੇ ਇਨ੍ਹਾਂ ਨੂੰ ਪਹੁੰਚਾਉਣ ਵਾਲੇ ਲੋਕ ਕੌਣ ਸਨ, ਇਸ ਸਬੰਧੀ ਜਲਦ ਹੀ ਤਿੰਨਾਂ ਹਵਾਲਾਤੀਆਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਦੇ ਲਈ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


shivani attri

Content Editor

Related News