ਕਪੂਰਥਲਾ ਕੇਂਦਰੀ ਜੇਲ੍ਹ ''ਚੋਂ ਤਲਾਸ਼ੀ ਦੌਰਾਨ 3 ਮੋਬਾਇਲ, 2 ਸਿਮ ਕਾਰਡ ਸਣੇ ਬੈਟਰੀਆਂ ਬਰਾਮਦ
Friday, Jan 06, 2023 - 04:04 PM (IST)

ਕਪੂਰਥਲਾ (ਓਬਰਾਏ)- ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 3 ਮੋਬਾਇਲ, 2 ਸਿਮ ਕਾਰਡ, 2 ਬੈਟਰੀਆਂ ਬਰਾਮਦ ਸਮੇਤ ਹੋਰ ਸਾਮਾਨ ਬਰਾਮਦ ਹੋਇਆ ਹੈ। ਉਂਝ ਇਹ ਜੇਲ੍ਹ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ ਕਿਉਂਕਿ ਇਸ ਜੇਲ੍ਹ ਵਿੱਚ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 20 ਸਾਲਾ ਕੁੜੀ ਅਗਵਾ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਕਪੂਰਥਲਾ ਕੇਂਦਰੀ ਜੇਲ੍ਹ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਮੋਬਾਇਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਕੀਤੀ ਗਈ। ਜਿਸ ਵਿੱਚ 3 ਮੋਬਾਇਲ ਫੋਨ, 2 ਸਿਮ ਕਾਰਡ, 2 ਬੈਟਰੀਆਂ ਅਤੇ 29 ਚਿੱਟੇ ਰੰਗ ਦੀਆਂ ਗੋਲੀਆਂ ਆਦਿ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ 52-ਏ ਜੇਲ੍ਹ ਐਕਟ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 1 ਕੈਦੀ ਹੈ ਅਤੇ 1 ਹਿਰਾਸਤ ਵਿੱਚ ਹੈ ਅਤੇ 3 ਅਣਪਛਾਤੇ ਦੱਸੇ ਜਾਂਦੇ ਹਨ।
ਇਹ ਵੀ ਪੜ੍ਹੋ : ਗੋਰਾਇਆ ਵਿਖੇ ਪੁੱਤ ਦੇ ਵਿਆਹ ਦੇ ਕਾਰਡ ਵੰਡ ਕੇ ਪਰਤ ਰਹੇ ਪਿਤਾ ਨਾਲ ਵਾਪਰੀ ਅਣਹੋਣੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ