ਸ਼ਹਿਰ ’ਚ 24 ਪੁਆਇੰਟਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਲੰਬੇ ਸਮੇਂ ਤੋਂ ਪਏ ਬੰਦ

02/01/2021 5:38:56 PM

ਕਪੂਰਥਲਾ (ਭੂਸ਼ਣ)-ਕਪੂਰਥਲਾ ਸ਼ਹਿਰ ਨੂੰ ਅਪਰਾਧਾਂ ਤੋਂ ਮੁਕਤ ਕਰਨ ਦੇ ਮਕਸਦ ਨਾਲ ਸਾਲ 2016 ’ਚ ਜਨਤਾ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਲਗਾਏ ਗਏ 32 ਸੀ. ਸੀ. ਟੀ. ਵੀ. ਕੈਮਰਿਆਂ ’ਚੋਂ 24 ਕੈਮਰੇ ਬੀਤੇ ਲੰਬੇ ਸਮੇਂ ਤੋਂ ਬੰਦ ਪਏ ਹਨ। ਜਿਸਦਾ ਸਿੱਧਾ ਫਾਇਦਾ ਜਿੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਮਿਲ ਰਿਹਾ ਹੈ, ਉੱਥੇ ਹੀ ਇਨ੍ਹਾਂ ਕੈਮਰਿਆਂ ਦੀ ਸਹੂਲਤ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਜ਼ਿਕਰਯੋਗ ਹੈ ਕਿ ਸਾਲ 2016 ’ਚ ਸ਼ਹਿਰ ਦੇ ਇਕ ਉਦਯੋਗਪਤੀ ਦੇ ਬੇਟੇ ਨੂੰ ਅਗਵਾ ਕਰ ਕੇ ਕਤਲ ਕਰਨ ਦੇ ਸਨਸਨੀਖੇਜ਼ ਮਾਮਲੇ ਤੋਂ ਬਾਅਦ ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਨੇ ਪੁਲਸ ਦੇ ਨਾਲ ਮਿਲ ਕੇ ਇਕ ਵੱਡਾ ਕਦਮ ਚੁੱਕਦੇ ਹੋਏ ਸ਼ਹਿਰ ਦੇ 32 ਮੁੱਖ ਥਾਵਾਂ, ਜਿਨ੍ਹਾਂ ’ਚ ਡੀ. ਸੀ. ਚੌਕ, ਜਲੰਧਰ ਬਾਈਪਾਸ, ਅਰਬਨ ਅਸਟੇਟ ਖੇਤਰ, ਸ਼ੇਖੂਪੁਰ ਖੇਤਰ ਤੇ ਅੰਮ੍ਰਿਤਸਰ ਮਾਰਗ ਸਮੇਤ ਵੱਖ-ਵੱਖ ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਸਨ, ਜਿਨ੍ਹਾਂ ਨੂੰ ਸਿੱਧੇ ਤੌਰ ’ਤੇ ਜ਼ਿਲਾ ਪੁਲਸ ਲਾਈਨ ਦੇ ਪੁਲਸ ਕੰਟਰੋਲ ਰੂਮ ਨਾਲ ਜੋਡ਼ਿਆ ਗਿਆ ਸੀ।
ਦੱਸਿਆ ਜਾਂਦਾ ਹੈ ਕਿ ਵਰਤਮਾਨ ਦੌਰ ’ਚ ਸ਼ਹਿਰ ਦੇ 24 ਥਾਵਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਕਾਫੀ ਲੰਬੇ ਸਮੇਂ ਤੋਂ ਖਰਾਬ ਪਏ ਹਨ। ਜਿਨ੍ਹਾਂ ਨੂੰ ਠੀਕ ਕਰਵਾਉਣ ਦੇ ਲਈ ਕਾਫੀ ਵੱਡੇ ਪੱਧਰ ’ਤੇ ਫੰਡ ਦੀ ਲੋਡ਼ ਹੈ। ਫਿਲਹਾਲ ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ਦੇ ਨਾ ਚੱਲਣ ਕਾਰਣ ਇਸਦਾ ਸਿੱਧਾ ਫਾਇਦਾ ਅਪਰਾਧੀਆਂ ਨੂੰ ਹੋ ਸਕਦਾ ਹੈ। ਜਿਨ੍ਹਾਂ ’ਚ ਕਈ ਸੀ. ਸੀ. ਟੀ. ਵੀ. ਕੈਮਰੇ ਸ਼ਹਿਰ ਦੇ ਪਾਸ਼ ਖੇਤਰਾਂ ’ਚ ਵੀ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ

30 ਲੱਖ ਰੁਪਏ ਦੀ ਲਾਗਤ ਨਾਲ ਲਾਏ ਗਏ ਸਨ ਕੈਮਰੇ
ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਲਾਏ ਗਏ, ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਪੁਲਸ ਨੂੰ ਅਪਰਾਧਾਂ ਦੀ ਦਰ ਨੂੰ ਖਤਮ ਕਰਨ ’ਚ ਭਾਰੀ ਮਦਦ ਮਿਲੀ ਸੀ, ਜਿਸ ਦੌਰਾਨ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀ ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਏ ਸਨ, ਜਿਨ੍ਹਾਂ ਦੀ ਮਦਦ ਨਾਲ ਪੁਲਸ ਨੇ ਇਨ੍ਹਾਂ ’ਚੋਂ ਜ਼ਿਆਦਾਤਰ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਕੇ ਕਈ ਵੱਡੇ ਲੁਟੇਰਾ ਗੈਂਗ ਦਾ ਪਰਦਾਫਾਸ਼ ਕੀਤਾ ਸੀ। ਜਿਸਦੇ ਕੁਝ ਸਾਲਾਂ ਦੇ ਬਾਅਦ ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ’ਚ ਖਰਾਬੀ ਆਉਣੀ ਸ਼ੁਰੂ ਹੋ ਗਈ। ਜਿਨ੍ਹਾਂ ’ਚੋਂ ਕਈ ਵਾਰ ਇਨ੍ਹਾਂ ਕੈਮਰਿਆਂ ਨੂੰ ਜ਼ਿਲਾ ਪੁਲਸ ਨੇ ਠੀਕ ਵੀ ਕਰਵਾਇਆ। ਪਰ ਵਾਰ-ਵਾਰ ਖਰਾਬ ਹੋਣ ਦੇ ਕਾਰਣ ਕਈ ਥਾਵਾਂ ’ਤੇ ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਜਿਨ੍ਹਾਂ ’ਚੋਂ ਕਈ ਸੀ. ਸੀ. ਟੀ. ਵੀ. ਕੈਮਰੇ ਸ਼ਹਿਰ ਦੇ ਸੰਵੇਦਨਸ਼ੀਲ ਥਾਵਾਂ ’ਤੇ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਜਲੰਧਰ: ਭਾਰਗੋ ਕੈਂਪ ’ਚ ਖ਼ੁਦ ਨੂੰ ਅੱਗ ਲਾਉਣ ਵਾਲੇ ਨੌਜਵਾਨ ਨੇ ਤੋੜਿਆ ਦਮ

ਕੀ ਕਹਿੰਦੇ ਹਨ ਐੱਸ. ਐੱਸ. ਪੀ.
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਕੰਵਰਦੀਪ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਕਰਨਾ ਪੁਲਸ ਦੀ ਸਭ ਤੋਂ ਵੱਡੀ ਪਹਿਲ ਹੈ। ਜਲਦ ਹੀ ਇਨ੍ਹਾਂ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਠੀਕ ਕਰਵਾਉਣ ਦੇ ਯਤਨ ਕੀਤੇ ਜਾਣਗੇ।

shivani attri

This news is Content Editor shivani attri