ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਦੇ 16 ਨਵੇਂ ਮਾਮਲਿਆਂ ਦੀ ਪੁਸ਼ਟੀ

10/30/2020 2:02:40 AM

ਕਪੂਰਥਲਾ,(ਮਹਾਜਨ)- ਕੋਰੋਨਾ ਕਾਰਣ ਪੈਦਾ ਹੋਏ ਮੁਸ਼ਕਿਲ ਹਾਲਾਤਾਂ 'ਚ ਇਨ੍ਹੀਂ ਦਿਨੀਂ ਆਉਣ ਵਾਲੇ ਤਿਉਹਾਰ ਨੂੰ ਦੇਖਦੇ ਹੋਏ ਬਾਜ਼ਾਰਾਂ 'ਚ ਲੋਕਾਂ ਦੀ ਰੌਣਕ ਪਰਤ ਆਈ ਹੈ। ਇਸ ਦੌਰਾਨ ਕਈ ਲੋਕਾਂ ਵੱਲੋਂ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਜਾਰੀ ਕੀਤੀ ਗਈ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਜਿੱਥੇ ਆਪਣੀ ਜਾਨ ਜੋਖਿਮ 'ਚ ਪਾ ਰਹੇ ਹਨ, ਉੱਥੇ ਹੀ ਆਪਣੇ ਨਾਲ-ਨਾਲ ਆਪਣੇ ਬੱਚਿਆਂ ਤੇ ਦੂਜਿਆਂ ਦੀ ਜਾਨ ਲਈ ਖਤਰਾ ਵੀ ਬਣ ਰਹੇ ਹਨ। ਕੋਰੋਨਾ ਦੇ ਮਾਮਲਿਆਂ 'ਚ ਭਾਵੇਂ ਕਮੀ ਨਜ਼ਰ ਆ ਰਹੀ ਹੈ ਪਰ ਖਤਰਾ ਅਜੇ ਵੀ ਬਰਕਰਾਰ ਹੈ। ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਰਿਪੋਰਟ ਅਨੁਸਾਰ ਜ਼ਿਲੇ 'ਚ ਕੋਰੋਨਾ ਦੇ ਨਵੇਂ 16 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਪਾਜ਼ੇਟਿਵ ਪਾਏ ਗਏ ਮਾਮਲਿਆਂ 'ਚੋਂ 1 ਹੁਸ਼ਿਆਰਪੁਰ ਜ਼ਿਲੇ ਨਾਲ, 1 ਫਗਵਾੜਾ ਤੇ 1 ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਨਾਲ ਸਬੰਧਤ ਹੈ, ਜਦਕਿ ਹੋਰ ਸਾਰੇ ਮਾਮਲੇ ਕਪੂਰਥਲਾ ਤੇ ਆਸ-ਪਾਸ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਜ਼ੇਰੇ ਇਲਾਜ ਚੱਲ ਰਹੇ ਮਰੀਜ਼ਾਂ 'ਚੋਂ 13 ਨੇ ਸਿਹਤਮੰਦ ਹੋਣ 'ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੇ ਜ਼ਿਲਾ ਐਪਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੀਰਵਾਰ ਨੂੰ ਜ਼ਿਲੇ 'ਚ 1466 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਜਿਸ 'ਚ ਕਪੂਰਥਲਾ ਤੋਂ 223, ਫਗਵਾੜਾ ਤੋਂ 214, ਭੁਲੱਥ ਤੋਂ 86, ਸੁਲਤਾਨਪੁਰ ਲੋਧੀ ਤੋਂ 63, ਬੇਗੋਵਾਲ ਤੋਂ 115, ਢਿਲਵਾਂ ਤੋਂ 122, ਕਾਲਾ ਸੰਘਿਆ ਤੋਂ 182, ਫੱਤੂਢੀਂਗਾ ਤੋਂ 106, ਪਾਂਛਟਾ ਤੋਂ 216 ਤੇ ਟਿੱਬਾ ਤੋਂ 139 ਲੋਕਾਂ ਦੇ ਸੈਂਪਲ ਲਏ ਗਏ ਹਨ।


 


Deepak Kumar

Content Editor

Related News