ਕਪੂਰਥਲਾ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਦੇ 11 ਪਾਜ਼ੇਟਿਵ ਮਾਮਲੇ ਆਏ ਸਾਹਮਣੇ

11/28/2020 1:24:39 AM

ਕਪੂਰਥਲਾ,(ਮਹਾਜਨ)- ਕੋਰੋਨਾ ਮਹਾਮਾਰੀ ਨੇ ਫਿਰ ਰਫਤਾਰ ਫੜ੍ਹ ਲਈ ਹੈ। ਲਗਾਤਾਰ ਹਰ ਰੋਜ਼ ਆ ਰਹੇ ਨਵੇਂ ਕੇਸਾਂ ਨੇ ਲੋਕਾਂ 'ਚ ਇਕ ਵਾਰ ਫਿਰ ਤੋਂ ਕੋਰੋਨਾ ਦਾ ਖੌਫ ਪੈਦਾ ਕਰ ਦਿੱਤਾ ਹੈ। ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਆਈ ਰਿਪੋਰਟ ਅਨੁਸਾਰ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਪਹਿਲਾਂ ਤੋਂ ਜ਼ੇਰੇ ਇਲਾਜ ਚੱਲ ਰਹੇ 3 ਲੋਕਾਂ ਦੇ ਠੀਕ ਹੋਣ 'ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ। ਰਾਹਤ ਦੀ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਕੋਰੋਨਾ ਨਾਲ ਕਿਸੇ ਵੀ ਵਿਅਕਤੀ ਦੀ ਮੌਤ ਨਹੀ ਹੋਈ।
ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਰਾਜੀਵ ਭਗਤ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ ਤੋਂ 1122 ਲੋਕਾਂ ਦੇ ਸੈਂਪਲ ਲਏ ਗਏ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਤਾਂ ਜੋ ਕੋਰੋਨਾ ਮਹਾਮਾਰੀ ਤੋਂ ਬਚਿਆ ਜਾ ਸਕੇ।

Deepak Kumar

This news is Content Editor Deepak Kumar