ਕਪੂਰਥਲਾ ਜ਼ਿਲ੍ਹਾ ਪੁਲਸ ਨੇ ਡਰੱਗ ਪ੍ਰਭਾਵਿਤ ਪਿੰਡਾਂ ’ਚ ਕੀਤੀ ਚੈਕਿੰਗ, ਨਸ਼ੀਲੇ ਪਦਾਰਥਾਂ ਸਣੇ ਸ਼ਰਾਬ ਬਰਾਮਦ

07/29/2022 7:06:27 PM

ਕਪੂਰਥਲਾ/ਸੁਲਤਾਨਪੁਰ ਲੋਧੀ (ਭੂਸ਼ਣ, ਮਹਾਜਨ, ਸੋਢੀ, ਧੀਰ, ਜੋਸ਼ੀ)- ਕਪੂਰਥਲਾ ਪੁਲਸ ਨੇ ਜ਼ਿਲ੍ਹੇ ’ਚ ਡਰੱਗ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਕਈ ਡਰੱਗ ਪ੍ਰਭਾਵਿਤ ਪਿੰਡਾਂ ’ਚ 850 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਨਾਲ ਵੱਡੇ ਪੱਧਰ ’ਤੇ ਸਰਚ ਮੁਹਿੰਮ ਚਲਾਈ। ਕਈ ਥਾਣਿਆਂ ਦੀ ਪੁਲਸ ਨਾਲ ਘਰ-ਘਰ ਕੀਤੀ ਗਈ ਇਸ ਚੈਕਿੰਗ ਮੁਹਿੰਮ ਦੌਰਾਨ ਕਈ ਜੀ. ਓ. ਰੈਂਕ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਦਸੂਹਾ ’ਚ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ’ਚ 9ਵੀਂ ਜਮਾਤ ਦੇ ਬੱਚੇ ਦੀ ਮੌਤ

PunjabKesari

ਜਾਣਕਾਰੀ ਅਨੁਸਾਰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵੀਰਵਾਰ ਦੀ ਤੜਕਸਾਰ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਦੇ ਡਰੱਗ ਪ੍ਰਭਾਵਿਤ ਪਿੰਡਾਂ ’ਚ ਐੱਸ. ਪੀ. (ਡੀ.) ਹਰਵਿੰਦਰ ਸਿੰਘ ਦੀ ਨਿਗਰਾਨੀ ’ਚ 850 ਪੁਲਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵੱਡੇ ਪੱਧਰ ’ਤੇ ਸਰਚ ਮੁਹਿੰਮ ਚਲਾਈ। ਜਿਸ ਦੌਰਾਨ ਇਨ੍ਹਾਂ ਡਰੱਗ ਪ੍ਰਭਾਵਿਤ ਪਿੰਡਾਂ ’ਚ ਘੇਰਾਬੰਦੀ ਕਰਕੇ ਜਿੱਥੇ ਘਰ-ਘਰ ਦੀ ਤਲਾਸ਼ੀ ਲਈ ਗਈ, ਉੱਥੇ ਹੀ ਸ਼ੱਕੀ ਨਜ਼ਰ ਆਉਣ ਵਾਲੇ ਵੱਡੀ ਗਿਣਤੀ ’ਚ ਵਿਅਕਤੀਆਂ ਨੂੰ ਰਾਉਂਡ ਅਪ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਗਈ। ਜਿਸ ਦੌਰਾਨ ਪੁਲਸ ਟੀਮ ਨੇ 65 ਗ੍ਰਾਮ ਨਸ਼ੀਲਾ ਪਦਾਰਥ, 310 ਨਸ਼ੀਲੀਆਂ ਗੋਲੀਆਂ, 7500 ਮਿਲੀਲਿਟਰ ਨਾਜਾਇਜ਼ ਸ਼ਰਾਬ, 2 ਮੋਟਰਸਾਈਕਲ ਤੇ ਇਕ ਨਸ਼ਾ ਤੋਲਣ ਵਾਲਾ ਕੰਪਿਊਟਰ ਕੰਡਾ ਬਰਾਮਦ ਕੀਤਾ, ਜਿਸ ਨੂੰ ਲੈ ਕੇ 4 ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ।

ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਐਡੀਸ਼ਨਲ SHO ਨਰਿੰਦਰ ਸਿੰਘ ਗ੍ਰਿਫ਼ਤਾਰ, ਲੁਧਿਆਣਾ ਬਲਾਸਟ ਮਾਮਲੇ ਨਾਲ ਜੁੜੇ ਤਾਰ

PunjabKesari

ਡਰੱਗ ਮਾਫ਼ੀਆ ’ਚ ਪਈ ਭਾਰੀ ਦਹਿਸ਼ਤ
ਚੈਕਿੰਗ ਮੁਹਿੰਮ ਦੌਰਾਨ ਜਿੱਥੇ ਡਰੱਗ ਮਾਫ਼ੀਆ ’ਚ ਭਾਰੀ ਦਹਿਸ਼ਤ ਵੇਖਣ ਨੂੰ ਮਿਲੀ ਉੱਥੇ ਹੀ ਸ਼ੱਕੀ ਵਿਅਕਤੀ ਆਪਣੇ ਟਿਕਾਣਿਆਂ ਤੋਂ ਭੱਜਦੇ ਨਜ਼ਰ ਆਏ। ਇਸ ਸਰਚ ਮੁਹਿੰਮ ਦੌਰਾਨ ਡੀ. ਐੱਸ. ਪੀ. (ਡੀ.) ਬਰਜਿੰਦਰ ਸਿੰਘ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਮਨਪ੍ਰੀਤ ਕੌਰ ਸ਼ੀਂਹਮਾਰ, ਡੀ. ਐੱਸ. ਪੀ. ਸਬ ਡਵੀਜ਼ਨ ਕਪੂਰਥਲਾ ਮਨਿੰਦਰਪਾਲ ਸਿੰਘ, ਡੀ. ਐੱਸ. ਪੀ. ਭੁਲੱਥ ਸੁਖਨਿੰਦਰ ਸਿੰਘ, ਡੀ. ਐੱਸ. ਪੀ. (ਸਥਾਨਕ) ਸਤਨਾਮ ਸਿੰਘ, ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਲਖਵਿੰਦਰ ਸਿੰਘ, ਡੀ. ਐੱਸ. ਪੀ. ਕ੍ਰਾਈਮ ਵਿਰੁੱਧ ਔਰਤਾਂ ਤੇ ਬੱਚਿਆਂ ਸਵਿੰਦਰਪਾਲ ਸਿੰਘ ਅਤੇ ਡੀ. ਐੱਸ. ਪੀ. ਨਾਰਕੋਟਿਕਸ ਅਸ਼ੋਕ ਕੁਮਾਰ ਵੀ ਮੌਜੂਦ ਸਨ। ਇਹ ਸਰਚ ਮੁਹਿੰਮ ਕਰੀਬ 4 ਘੰਟੇ ਤੱਕ ਚੱਲਦੀ ਰਹੀ।

ਇਹ ਵੀ ਪੜ੍ਹੋ: ਵਿਦੇਸ਼ਾਂ ’ਚ ‘ਰੱਖੜੀ’ ਭੇਜਣੀ ਭੈਣਾਂ ਲਈ ਹੋਵੇਗੀ ਸੌਖੀ, ਡਾਕ ਮਹਿਕਮੇ ਨੇ ਕੀਤੀਆਂ ਇਹ ਤਿਆਰੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News