ਕਪੂਰਥਲਾ ਜ਼ਿਲ੍ਹੇ ਭਰ ’ਚ 1500 ਪੁਲਸ ਜਵਾਨ ਤੇ ਅਧਿਕਾਰੀ ਰਹਿਣਗੇ ਤਾਇਨਾਤ

Friday, Oct 15, 2021 - 10:31 AM (IST)

ਕਪੂਰਥਲਾ (ਭੂਸ਼ਣ/ਮਹਾਜਨ)- ਸ਼ੁੱਕਰਵਾਰ ਨੂੰ ਦੇਸ਼ ਭਰ ’ਚ ਮਨਾਏ ਜਾਣ ਵਾਲੇ ਦੁਸਹਿਰਾ ਤਿਉਹਾਰ ਨੂੰ ਲੈ ਕੇ ਜ਼ਿਲ੍ਹਾ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜਿਸ ਤਹਿਤ ਜ਼ਿਲ੍ਹੇ ਭਰ ’ਚ ਲਗਭਗ 1500 ਪੁਲਸ ਜਵਾਨ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਹ ਕਹਿਣਾ ਸੀ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਦਾ। ਐੱਸ. ਐੱਸ. ਪੀ. ਕਪੂਰਥਲਾ ਦੁਸਹਿਰਾ ਤਿਉਹਾਰ ਨੂੰ ਲੈ ਕੇ ਜ਼ਿਲ੍ਹਾ ਪੁਲਸ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਨੂੰ ਲੈ ਕੇ ‘ਜਗ ਬਾਣੀ’ ਨੂੰ ਵਿਸ਼ੇਸ਼ ਜਾਣਕਾਰੀ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਦੁਸਹਿਰਾ ਤਿਉਹਾਰ ਨੂੰ ਲੈ ਕੇ ਪੂਰੇ ਜ਼ਿਲ੍ਹੇ ਨੂੰ ਕਈ ਜ਼ੋਨਾਂ ’ਚ ਵੰਡਿਆ ਗਿਆ ਹੈ, ਜਿਨ੍ਹਾਂ ਦੀ ਨਿਗਰਾਨੀ ਜੀ. ਓ. ਰੈਂਕ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ ਅਤੇ ਇਨ੍ਹਾਂ ਜ਼ੋਨਾਂ ਨਾਲ ਸਬੰਧਤ ਥਾਣਿਆਂ ਦੇ ਐੱਸ. ਐੱਚ. ਓ., ਪੀ. ਸੀ. ਆਰ. ਇੰਚਾਰਜ ਅਤੇ ਚੌਂਕੀ ਇੰਚਾਰਜ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕਰਨਗੇ।

ਇਹ ਵੀ ਪੜ੍ਹੋ: ਵੱਡਾ ਐਕਸ਼ਨ ਬਾਕੀ! ਟਰਾਂਸਪੋਰਟ ਮੰਤਰੀ ਦੇ ਰਾਡਾਰ ’ਤੇ ਨੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਾਲੇ ਭ੍ਰਿਸ਼ਟ ਅਧਿਕਾਰੀ

ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ ’ਤੇ ਦੁਸਹਿਰਾ ਤਿਉਹਾਰ ਮਨਾਇਆ ਜਾਵੇਗਾ, ਉੱਥੇ ਸਖ਼ਤ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਤੇ ਸਖ਼ਤ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਦੱਸਿਆ ਕਿ ਦੁਸਹਿਰਾ ਤਿਉਹਾਰ ’ਤੇ ਪੂਰੇ ਜ਼ਿਲ੍ਹੇ ਦੇ ਨਾਲ ਲੱਗਣ ਵਾਲੀਆਂ ਹੱਦਾਂ ’ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਸ਼ੱਕੀ ਵਿਅਕਤੀ ਦਿਸਣ ’ਤੇ ਪੁਲਸ ਨੂੰ ਦਿਓ ਸੂਚਨਾ
ਐੱਸ. ਐੱਸ. ਪੀ. ਨੇ ਕਿਹਾ ਕਿ ਸਭ ਥਾਵਾਂ ’ਤੇ ਸਿਵਲ ਵਰਦੀ ’ਚ ਵੀ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਜਨਤਾ ਤੋਂ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਵੇਖਣ ਦੀ ਸੂਰਤ ’ਚ ਇਸ ਦੀ ਸੂਚਨਾ ਨਜ਼ਦੀਕੀ ਪੁਲਸ ਟੀਮ ਨੂੰ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਹੀਦ ਗੱਜਣ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਪਰਿਵਾਰ ਨੇ ਸਰਕਾਰ ਤੋਂ ਕੀਤੀ ਇਹ ਮੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News