ਕਪੂਰਥਲਾ ਪੁਲਸ ਵੱਲੋਂ ਸਵਾ ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਸਮੱਗਲਰ ਗ੍ਰਿਫ਼ਤਾਰ

05/14/2021 5:00:21 PM

ਕਪੂਰਥਲਾ (ਓਬਰਾਏ)- ਜ਼ਿਲ੍ਹਾ ਕਪੂਰਥਲਾ ਦੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਅਤੇ ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਨੇ 3 ਨਸ਼ਾ ਸਮੱਗਲਰਾਂ ਨੂੰ ਸਵਾ ਕਰੋੜ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸ੍ਰੀਮਤੀ ਕੰਵਰਦੀਪ ਕੌਰ ਵਲੋਂ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਤਲਵੰਡੀ ਚੌਧਰੀਆਂ ਪੁਲਸ ਦੇ ਐੱਸ. ਆਈ. ਦਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਸਮੇਤ ਪੁਲਸ ਪਾਰਟੀ ਟੀ. ਪੁਆਇੰਟ ਤਲਵੰਡੀ ਚੌਧਰੀਆਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਵਰਨਾ ਕਾਰ ਨੰਬਰ ਪੀ. ਬੀ.-69 ਡੀ 0406 ਨੂੰ ਰੋਕਿਆ, ਜਿਸ ਵਿੱਚੋਂ ਸਵਾਰ ਤਿੰਨ ਨੌਜਵਾਨਾਂ ਕੋਲੋਂ ਤਲਾਸ਼ੀ ਲੈਣ ਉਤੇ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ:  ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ 

ਡੀ. ਐੱਸ. ਪੀ. ਬੱਲ ਅਤੇ ਥਾਣਾ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਤਲਵੰਡੀ ਚੌਧਰੀਆਂ ਵਿਖੇ ਤਿੰਨੇ ਨੌਜਵਾਨ ਮੁਲਾਜ਼ਮਾਂ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ , ਗੁਰਬਖਸ਼ ਸਿੰਘ ਪੁੱਤਰ ਬਲਵੰਤ ਸਿੰਘ ਦੋਵੇ ਨਿਵਾਸੀ ਨਰੰਗਕੇ ਸਿਆਲ ਥਾਣਾ ਸਦਰ ਫਿਰੋਜ਼ਪੁਰ ਅਤੇ ਗੁਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਹਾਜੀਵਾਲ ਥਾਣਾ ਸਦਰ ਫਿਰੋਜ਼ਪੁਰ ਖ਼ਿਲਾਫ਼ ਮੁਕੱਦਮਾ ਨੰਬਰ 62 ਧਾਰਾ 21,29/61,86 ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਡੀ. ਐੱਸ. ਪੀ. ਬੱਲ ਨੇ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ ਸਵਾ ਕਰੋੜ ਰੁਪਏ ਦੇ ਕਰੀਬ ਹੈ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News