ਕਪੂਰਥਲਾ ਪੁਲਸ ਦਾ ਵੱਡਾ ਉਪਰਾਲਾ, ਫਗਵਾੜਾ ''ਚ ਨਸ਼ਿਆਂ ਖ਼ਿਲਾਫ਼ ਪੂਰੇ ਜੋਸ਼ ਨਾਲ ਕਰਵਾਈ ਮੈਰਾਥਨ

Tuesday, Jan 28, 2025 - 06:06 AM (IST)

ਕਪੂਰਥਲਾ ਪੁਲਸ ਦਾ ਵੱਡਾ ਉਪਰਾਲਾ, ਫਗਵਾੜਾ ''ਚ ਨਸ਼ਿਆਂ ਖ਼ਿਲਾਫ਼ ਪੂਰੇ ਜੋਸ਼ ਨਾਲ ਕਰਵਾਈ ਮੈਰਾਥਨ

ਫਗਵਾੜਾ (ਜਲੋਟਾ) : ਫਗਵਾੜਾ ਵਿੱਚ ਨਸ਼ਿਆਂ ਦੇ ਖਾਤਮੇ ਲਈ ਏਕਤਾ ਦੇ ਪ੍ਰਤੀਕ ਵਜੋਂ ਇੱਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਇਸ ਉਦੇਸ਼ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਣ ਲਈ ਇਕੱਠੇ ਦੌੜ ਕੇ ਹਿੱਸਾ ਲਿਆ ਗਿਆ। ਮੈਰਾਥਨ ਵਿੱਚ ਕੁੱਲ 3000 ਲੋਕਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ (ਆਈ. ਪੀ. ਐੱਸ), ਅਮਿਤ ਪੰਚਾਲ (ਆਈ. ਏ. ਐੱਸ.) ਡਿਪਟੀ ਕਮਿਸ਼ਨਰ ਕਪੂਰਥਲਾ, ਗੌਰਵ ਤੂਰਾ (ਆਈ. ਪੀ. ਐੱਸ.) ਸੀਨੀਅਰ ਪੁਲਸ ਕਪਤਾਨ ਕਪੂਰਥਲਾ, ਰੁਪਿੰਦਰ ਕੌਰ ਭੱਟੀ (ਪੁਲਸ ਕਪਤਾਨ) ਸਬ-ਡਵੀਜ਼ਨ ਫਗਵਾੜਾ ਅਤੇ ਕਪੂਰਥਲਾ ਪੁਲਸ ਦੇ ਹੋਰ ਗਜ਼ਟਿਡ ਅਧਿਕਾਰੀ ਅਤੇ ਐੱਸ. ਐੱਚ. ਓ. ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਡਾਕਟਰ ਐਸੋਸੀਏਸ਼ਨ ਦੇ ਨੁਮਾਇੰਦੇ, ਵਿਦਿਆਰਥੀ ਅਤੇ ਸਿਵਲ ਸੁਸਾਇਟੀ ਦੇ ਮੈਂਬਰ, ਸਥਾਨਕ ਐਸੋਸੀਏਸ਼ਨਾਂ ਸਮੇਤ ਬਹੁਤ ਸਾਰੇ ਹੋਰ ਲੋਕਾਂ ਵੀ ਇਸ ਉਦੇਸ਼ ਲਈ ਇਕਜੁੱਟਤਾ ਦਿਖਾਉਣ ਲਈ ਮੈਰਥਾਨ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ : CIA ਦਾ ਖੁਲਾਸਾ: ਚੀਨ ਦੀ ਲੈਬਾਰਟਰੀ ਤੋਂ ਹੀ ਪੈਦਾ ਹੋਇਆ ਕੋਰੋਨਾ! ਦੁਨੀਆ 'ਚ ਜਾਣਬੁੱਝ ਕੇ ਫੈਲਾਇਆ ਗਿਆ ਵਾਇਰਸ

ਮੈਰਾਥਨ ਦਾ ਮੁੱਖ ਉਦੇਸ਼
1. ਨਸ਼ਿਆਂ ਦੀ ਦੁਰਵਰਤੋਂ ਬਾਰੇ ਜਨਤਾ ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨਾ।
2. ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਨਾਊਣ ਲਈ ਉਤਸ਼ਾਹਿਤ ਕਰਨਾ।
3. ਵੱਖ-ਵੱਖ ਪ੍ਰਸ਼ਾਸਕੀ ਵਿਭਾਗਾਂ ਵਿੱਚ ਆਪਸੀ ਗੱਲਬਾਤ ਅਤੇ ਵਿਚਾਰ-ਵਟਾਂਦਰੇ ਸਾਂਝੇ ਕਰਨਾ।
4. ਜਨਤਾ ਤੋਂ ਜਾਣਕਾਰੀ ਅਤੇ ਸੁਝਾਅ ਇਕੱਠੇ ਕਰਨਾ।
5. ਨਸ਼ਿਆਂ ਦੇ ਖਾਤਮੇ ਲਈ ਏਕਤਾ ਬਣਾਉਣਾ।

ਨਵੀਨ ਸਿੰਗਲਾ (ਆਈ. ਪੀ. ਐੱਸ.) ਡਿਪਟੀ ਇੰਸਪੈਕਟਰ ਜਨਰਲ ਜਲੰਧਰ ਰੇਂਜ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਦੀ ਸੂਚਨਾ ਪੁਲਸ ਨੂੰ ਦੇਣ ਤਾਂ ਜੋ ਉਹਨਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਇਲਾਕੇ ਵਿੱਚ ਕੰਮ ਕਰ ਰਹੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ, ਅਜਿਹੇ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : 5 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗੀ ਕੈਲਾਸ਼ ਮਾਨਸਰੋਵਰ ਯਾਤਰਾ, ਭਾਰਤ ਅਤੇ ਚੀਨ ਵਿਚਾਲੇ ਬਣੀ ਸਹਿਮਤੀ

ਕਪੂਰਥਲਾ ਪੁਲਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਨੂੰ ਉਤਸ਼ਾਹਿਤ ਕਰਨ ਲਈ 5 ਕਿਲੋਮੀਟਰ ਮੈਰਾਥਨ ਦਾ ਆਯੋਜਨ ਕੀਤਾ ਜੋ ਸਕੂਲ ਆਫ਼ ਐਮੀਨੈਂਸ ਫਗਵਾੜਾ ਤੋਂ ਸ਼ੁਰੂ ਹੋ ਕੇ ਫਗਵਾੜਾ ਦੇ ਵੱਖ-ਵੱਖ ਪ੍ਰਮੁੱਖ ਸਥਾਨਾਂ ਵਿੱਚੋਂ ਲੰਘਦੀ ਹੋਈ ਸਕੂਲ ਆਫ਼ ਐਮੀਨੈਂਸ ਵਿਖੇ ਵਾਪਸ ਸਮਾਪਤ ਹੋਈ, ਜਿਸ ਤੋਂ ਬਾਅਦ ਮਜ਼ੇਦਾਰ ਖੇਡਾਂ ਅਤੇ ਹੋਰ ਗਤੀਵਿਧੀਆਂ ਹੋਈਆਂ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਐੱਸ. ਐੱਸ. ਪੀ ਗੌਰਵ ਤੂਰਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਹ ਜੰਗ ਤਾਂ ਹੀ ਜਿੱਤੀ ਜਾ ਸਕਦੀ ਹੈ ਜਦੋਂ ਸਮਾਜ ਅਤੇ ਪ੍ਰਸ਼ਾਸਨ ਦੇ ਸਾਰੇ ਵਿਭਾਗ ਇਸ ਨੂੰ ਖ਼ਤਮ ਕਰਨ ਲਈ ਇਕੱਠੇ ਕੰਮ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News