ਕਪੂਰਥਲਾ ਪੁਲਸ ਨੇ ਸਾਲ 2024 ਦੇ ਪਹਿਲੇ 3 ਮਹੀਨਿਆਂ ਦੌਰਾਨ ਗ੍ਰਿਫ਼ਤਾਰ ਕੀਤੇ 165 ਭਗੌੜੇ ਵਿਅਕਤੀ

Thursday, Apr 11, 2024 - 03:04 PM (IST)

ਕਪੂਰਥਲਾ ਪੁਲਸ ਨੇ ਸਾਲ 2024 ਦੇ ਪਹਿਲੇ 3 ਮਹੀਨਿਆਂ ਦੌਰਾਨ ਗ੍ਰਿਫ਼ਤਾਰ ਕੀਤੇ 165 ਭਗੌੜੇ ਵਿਅਕਤੀ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਲੋਕ ਸਭਾ ਚੋਣਾਂ ਦੇ ਮੱਦੇਨਜਰ ਕਪੂਰਥਲਾ ਪੁਲਸ ਵੱਲੋਂ ਜ਼ਿਲ੍ਹੇ ਭਰ ‘ਚ ਭਗੌੜੇ ਮੁਲਜਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਇਸ ਸਾਲ ਦੇ ਪਹਿਲੇ 3 ਮਹੀਨਿਆਂ ‘ਚ 165 ਭਗੌੜੇ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਭਰ ‘ਚ ਚਲਾਈ ਜਾ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ‘ਤੇ ਐੱਸ. ਪੀ. (ਡੀ) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ) ਗੁਰਮੀਤ ਸਿੰਘ ਦੀ ਨਿਗਰਾਨੀ ‘ਚ ਜ਼ਿਲ੍ਹਾ ਭਰ ‘ਚ ਸ਼ੁਰੂ ਕੀਤੀ ਗਈ ਇਸ ਮੁਹਿੰਮ ‘ਚ ਇਸ ਸਾਲ 1 ਜਨਵਰੀ ਤੋਂ ਲੈ ਕੇ 10 ਅਪ੍ਰੈਲ ਤੱਕ ਜ਼ਿਲ੍ਹਾ ਭਰ ‘ਚ 15 ਥਾਣਾ ਖੇਤਰਾਂ ਦੀ ਪੁਲਸ ਨੇ ਲਗਾਤਾਰ ਕਾਰਵਾਈ ਕਰਦੇ ਹੋਏ 165 ਭਗੌੜੇ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਟ੍ਰੈਫਿਕ ਵਿਵਸਥਾ ਨੂੰ ਲੈ ਕੇ ਜਲੰਧਰ ਪੁਲਸ ਦੀ ਵੱਡੀ ਪਲਾਨਿੰਗ, ਜਾਰੀ ਕੀਤੀਆਂ ਹਦਾਇਤਾਂ

PunjabKesari

ਐੱਸ. ਐੱਸ. ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਭਗੌੜੇ ਮੁਲਜਮਾਂ ‘ਚੋਂ 13 ਮੁਲਜਮ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਡਰੱਗ ਬਰਾਮਦਗੀ ਦੇ ਵੱਡੇ ਮਾਮਲਿਆਂ ‘ਚ ਲੋੜੀਂਦੇ ਸਨ। ਉੱਥੇ ਹੀ ਆਬਕਾਰੀ ਐਕਟ ਦੇ ਤਹਿਤ ਦਰਜ ਮਾਮਲਿਆਂ ‘ਚ ਲੋੜੀਂਦੇ 17 ਭਗੌੜਿਆਂ ਤੇ ਹੋਰ ਗੰਭੀਰ ਮਾਮਲਿਆਂ ‘ਚ ਲੋੜੀਂਦੇ 127 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਐਸ.ਪੀ ਨੇ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਦੇ ਤਹਿਤ ਜਿਨ੍ਹਾਂ ਭਗੌੜੇ ਮੁਲਜ਼ਮਾਂ ਤੋਂ ਵੱਡੀ ਮਾਤਰਾ ‘ਚ ਡਰੱਗ ਦੀ ਬਰਾਮਦਗੀ ਹੋਈ ਹੈ, ਉਨ੍ਹਾਂ ਦੀ ਪ੍ਰਾਪਰਟੀ ਨੂੰ ਅਟੈਚ ਕਰਵਾਉਣ ਦੇ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ ਤੇ ਰੈਵੀਨਿਊ ਵਿਭਾਗ ਦੇ ਨਾਲ ਮਿਲ ਕੇ ਉਨ੍ਹਾਂ ਦੀ ਪ੍ਰਾਪਰਟੀ ਦੀ ਪਹਿਚਾਣ ਕੀਤੀ ਜਾ ਰਹੀ ਹੈ ਤਾਂ ਜੋ ਉਕਤ ਪ੍ਰਾਪਰਟੀ ਨੂੰ ਸਰਕਾਰੀ ਤੌਰ ‘ਤੇ ਅਟੈਚ ਕੀਤਾ ਜਾ ਸਕੇ।

ਇਸ ਸਬੰਧੀ ਜ਼ਿਲ੍ਹਾ ਪੁਲਸ ਪਹਿਲਾਂ ਹੀ ਡਰੱਗ ਸਮੱਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ‘ਤੇ ਅਟੈਚ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਦੇ ਮਾਮਲਿਆਂ ‘ਚ ਕਿਸੇ ਵੀ ਮੁਲਜਮ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਨਾਲ ਜੁੜੇ 8 ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਜ਼ਿਲ੍ਹੇ ‘ਚ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਦੇ ਤਹਿਤ ਸਮਾਜ ਵਿਰੋਧੀ ਅਨਸਰਾਂ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ। ਕਪੂਰਥਲਾ ਪੁਲਸ ਦੇ ਨਾਲ ਪੈਰਾ ਮਿਲਟਰੀ ਫੋਰਸ ਦੀਆਂ ਟੀਮਾਂ ਵੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਇਸ ਦੇ ਵਧੀਆ ਨਤੀਜੇ ਵੇਖਣ ਨੂੰ ਮਿਲ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News