ਕਪੂਰਥਲਾ ਪੁਲਸ ਵੱਲੋਂ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

Friday, May 17, 2024 - 03:06 PM (IST)

ਕਪੂਰਥਲਾ ਪੁਲਸ ਵੱਲੋਂ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਸੀ. ਆਈ. ਏ. ਸਟਾਫ਼ ਪੁਲਸ ਨੇ ਥਾਣਾ ਸਿਟੀ ਪੁਲਸ ਦੇ ਸਹਿਯੋਗ ਨਾਲ ਵਿਸ਼ੇਸ਼ ਨਾਕਾਬੰਦੀ ਕਰਦੇ ਹੋਏ ਦੋ ਨਸ਼ਾ ਸਮੱਗਲਰਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ’ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. (ਡੀ.) ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਆਪਣੀ ਪੁਲਸ ਟੀਮ ਸਮੇਤ ਮੁਹੱਲਾ ਮਹਿਤਾਬਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ

ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਨਾਮ ਸੁਖਦੇਵ ਸਿੰਘ ਉਰਫ਼ ਸ਼ਰਾਟਾ ਪੁੱਤਰ ਮੰਗਤ ਰਾਮ ਵਾਸੀ ਮੁਹੱਲਾ ਮਹਿਤਾਬਗੜ੍ਹ ਅਤੇ ਵਿਨੈ ਕੁਮਾਰ ਪੁੱਤਰ ਬਲਕਾਰ ਸਿੰਘ ਵਾਸੀ ਮੁਹੱਲਾ ਉੱਚਾ ਧੋੜਾ ਦੱਸਿਆ। ਦੋਵਾਂ ਨੌਜਵਾਨਾਂ ਕੋਲੋਂ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਸੁਖਦੇਵ ਸਿੰਘ ਪਾਸੋਂ 15 ਗ੍ਰਾਮ ਅਤੇ ਵਿਨੈ ਕੁਮਾਰ ਤੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੇ ਆਧਾਰ ’ਤੇ ਦੋਵੇਂ ਮੁਲਜ਼ਮ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਹਾਦਸਾ, ਭਰਾ ਦੀਆਂ ਅੱਖਾਂ ਸਾਹਮਣੇ ਹੋਈ ਭੈਣ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News