ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਹੈਰੋਇਨ ਨਾਲ ਔਰਤ ਸਣੇ 2 ਗ੍ਰਿਫ਼ਤਾਰ
Wednesday, Apr 06, 2022 - 12:42 PM (IST)
ਕਪੂਰਥਲਾ (ਭੂਸ਼ਣ/ਮਹਾਜਨ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ’ਚ ਹੈਰੋਇਨ ਦੀ ਖੇਪ ਨਾਲ 1 ਔਰਤ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਹੀ ਡਰੱਗ ਬਰਾਮਦਗੀ ਦੇ 4 ਮਾਮਲੇ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਦਯਾਮਾ ਹਰੀਸ਼ ਓਮਪ੍ਰਕਾਸ਼ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ) ਜਗਜੀਤ ਸਿੰਘ ਸਰੋਆ ਅਤੇ ਡੀ. ਐੱਸ. ਪੀ. (ਡੀ) ਅੰਮ੍ਰਿਤ ਸਵਰੂਪ ਡੋਗਰਾ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਿਕੰਦਰ ਸਿੰਘ ਨੇ ਪੁਲਸ ਟੀਮ ਨਾਲ ਪਿੰਡ ਲੱਖਣ ਖ਼ੁਰਦ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ, ਜਦੋਂ ਗ੍ਰਿਫ਼ਤਾਰ ਮੁਲਜ਼ਮ ਤੋਂ ਉਸ ਦਾ ਨਾਂ-ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਂ ਕੁਲਦੀਪ ਸਿੰਘ ਉਰਫ਼ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਲੱਖਣ ਖ਼ੁਰਦ ਥਾਣਾ ਸਦਰ ਕਪੂਰਥਲਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਐਕਸ਼ਨ 'ਚ ਰੋਡਵੇਜ਼ ਦੇ ਅਧਿਕਾਰੀ, RTO ਦੇ ਬਿਨਾਂ ਨਾਜਾਇਜ਼ ਬੱਸਾਂ 'ਤੇ ਕਾਰਵਾਈ, ਲਗਾਇਆ 37000 ਰੁਪਏ ਜੁਰਮਾਨਾ
ਪੁੱਛਗਿੱਛ ਦੌਰਾਨ ਮੁਲਜ਼ਮ ਕੁਲਦੀਪ ਸਿੰਘ ਉਰਫ਼ ਹੈਪੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਹ ਬਰਾਮਦ ਹੈਰੋਇਨ ਜਗੀਰ ਕੌਰ ਉਰਫ਼ ਬਿੱਲੋ ਪਤਨੀ ਕਿਸ਼ਨ ਸਿੰਘ ਲੱਖਣ ਖੋਲੇ ਥਾਣਾ ਸੁਭਾਨਪੁਰ ਕਪੂਰਥਲਾ ਤੋਂ ਲੈ ਕੇ ਆਇਆ ਹੈ. ਜਿਸ ’ਤੇ ਪੁਲਸ ਨੇ ਛਾਪਾਮਾਰੀ ਕਰਕੇ ਜਗੀਰ ਕੌਰ ਉਰਫ਼ ਬਿੱਲੋ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਕਿ ਕੁਲਦੀਪ ਸਿੰਘ ਉਰਫ਼ ਹੈਪੀ ਖ਼ਿਲਾਫ਼ ਮਿਤੀ 21 ਜੂਨ 2019 ’ਚ ਮਾਮਲਾ ਥਾਣਾ ਸੁਭਾਨਪੁਰ ’ਚ ਦਰਜ ਕੀਤਾ ਗਿਆ ਸੀ। ਉੱਥੇ ਹੀ ਮੁਲਜ਼ਮ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਪੁਲਸ ਨੇ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕੀਤਾ ਸੀ, ਜਦਕਿ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮਿਤੀ 16 ਜੂਨ 2021 ਨੂੰ ਮਾਮਲਾ ਦਰਜ ਕੀਤਾ ਸੀ ਅਤੇ ਇਸੇ ਤਰ੍ਹਾਂ ਥਾਣਾ ਕਬੀਰਪੁਰ ਦੀ ਪੁਲਸ ਨੇ ਮਿਤੀ 28 ਅਕਤੂਬਰ 2021 ਨੂੰ ਮਾਮਲਾ ਦਰਜ ਕੀਤਾ ਸੀ। ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗੋਰੀ ਮੇਮ ਨੇ ਪੱਟਿਆ ਪੰਜਾਬੀ ਮੁੰਡਾ, ਫੇਸਬੁੱਕ 'ਤੇ ਹੋਈ ਦੋਸਤੀ ਇੰਝ ਵਿਆਹ ਤੱਕ ਪੁੱਜੀ, ਅਮਰੀਕਾ ਤੋਂ ਆ ਕੇ ਲਈਆਂ ਲਾਵਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ