ਕਪੂਰਥਲਾ ਪੁਲਸ ਵੱਲੋਂ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Monday, Oct 06, 2025 - 06:32 PM (IST)

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)-ਥਾਣਾ ਢਿੱਲਵਾਂ ਦੀ ਪੁਲਸ ਨੇ ਰਾਸ਼ਟਰੀ ਰਾਜਮਾਰਗ ’ਤੇ ਹਾਈਟੈਕ ਨਾਕੇ ’ਤੇ ਨਾਕਾਬੰਦੀ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 275 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਮੁਲਜ਼ਮਾਂ ਦੇ ਇਕ ਵੱਡੇ ਡਰੱਗ ਨੈੱਟਵਰਕ ਨਾਲ ਸਬੰਧ ਦੱਸੇ ਜਾ ਰਹੇ ਹਨ। ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹਾ ਭਰ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਪ੍ਰਭਜੋਤ ਸਿੰਘ ਵਿਰਕ ਅਤੇ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਦੀ ਨਿਗਰਾਨੀ ਹੇਠ ਥਾਣਾ ਢਿੱਲਵਾਂ ਦੇ ਐੱਸ. ਐੱਚ. ਓ. ਦਲਵਿੰਦਰ ਸਿੰਘ ਪੁਲਸ ਟੀਮ ਨਾਲ ਕਰਤਾਰਪੁਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਹਾਈਟੈਕ ਨਾਕੇ ’ਤੇ ਚੈਕਿੰਗ ਮੁਹਿੰਮ ਚਲਾਈ ਹੋਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ’ਤੇ ਸਵਾਰ ਤਿੰਨ ਸ਼ੱਕੀਆਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਵਾਪਰਿਆ ਹਾਦਸਾ
ਜਦੋਂ ਉਨ੍ਹਾਂ ਤੋਂ ਉਨ੍ਹਾਂ ਦੇ ਨਾਮ ਪਤੇ ਪੁੱਛੇ ਗਏ ਤਾਂ ਉਨ੍ਹਾਂ ਨੇ ਆਪਣਾ ਨਾਮ ਅਰਸ਼ਦੀਪ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਦੀਓ ਥਾਣਾ ਸਦਰ ਤਰਨਤਾਰਨ, ਗੁਰਦੇਵਪਾਲ ਸਿੰਘ ਉਰਫ਼ ਮੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਮੁਹੱਲਾ ਮਨਜੀਤ ਨਗਰ ਲੁਧਿਆਣਾ ਅਤੇ ਜਸਪ੍ਰੀਤ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਮਾਲ ਚੱਕ ਤਰਨਤਾਰਨ ਦੱਸੇ। ਤਿੰਨਾਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 275 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਸਨ ਅਤੇ ਪਹਿਲਾਂ ਵੀ ਹੈਰੋਇਨ ਦੀ ਤਸਕਰੀ ਕਰਦੇ ਰਹੇ ਹਨ। ਇਹ ਵੀ ਖ਼ੁਲਾਸਾ ਹੋਇਆ ਕਿ ਮੁਲਜ਼ਮ ਕੁਝ ਵੱਡੇ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਤੋਂ ਉਨ੍ਹਾਂ ਨੇ ਬਰਾਮਦ ਕੀਤੀ ਹੈਰੋਇਨ ਪ੍ਰਾਪਤ ਕੀਤੀ ਸੀ।
ਇਹ ਵੀ ਪੜ੍ਹੋ: Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ ਜੱਗੋ ਤੇਹਰਵੀਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8