ਨਾਜਾਇਜ਼ ਅਸਲਾ ਬਰਾਮਦ ਕਰਕੇ ਕਪੂਰਥਲਾ ਪੁਲਸ ਨੇ ਵੱਡੀਆਂ ਵਾਰਦਾਤਾਂ ਨੂੰ ਪਾਈ ਠੱਲ੍ਹ
Wednesday, Mar 20, 2024 - 01:36 PM (IST)
ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜਿਸ ਤਰ੍ਹਾਂ ਪਿਛਲੇ ਕੁਝ ਮਹੀਨਿਆਂ ਦੌਰਾਨ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ’ਚ ਕਪੂਰਥਲਾ ਪੁਲਸ ਦੇ ਵੱਖ-ਵੱਖ ਥਾਣਾ ਖੇਤਰਾਂ ਖਾਸਕਰ ਸੀ. ਆਈ. ਏ. ਸਟਾਫ਼ ਕਪੂਰਥਲਾ ਅਤੇ ਫਗਵਾੜਾ ਦੀਆਂ ਟੀਮਾਂ ਨੇ ਵੱਡੀ ਗਿਣਤੀ ’ਚ ਨਾਜਾਇਜ਼ ਪਿਸਤੌਲਾਂ ਬਰਾਮਦ ਕਰਕੇ ਜਿੱਥੇ ਕਈ ਖ਼ਤਰਨਾਕ ਗੈਂਗਸਟਰਾਂ ਨੂੰ ਸਲਾਖਾਂ ਦੇ ਪਿੱਛੇ ਭੇਜਣ ’ਚ ਕਾਮਯਾਬੀ ਹਾਸਲ ਕੀਤੀ ਹੈ, ਉੱਥੇ ਹੀ ਇਸ ਵੱਡੀ ਬਰਾਮਦਗੀ ਦੇ ਆਉਣ ਵਾਲੇ ਲੋਕ ਸਭਾ ਚੋਣ ਸ਼ਾਂਤ ਮਾਹੌਲ ’ਚ ਹੋਣ ਦੀ ਸੰਭਾਵਨਾ ਵੱਧ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਅਜਿਹੇ ਗੈਂਗਸਟਰਾਂ ਦੀ ਗ੍ਰਿਫਤਾਰੀ ਨਾਲ ਕਈ ਵੱਡੀਆਂ ਵਾਰਦਾਤਾਂ ਹੋਣ ਤੋਂ ਟੱਲ ਗਈਆਂ ਹਨ। ਪੁਲਸ ਦੀ ਸਖ਼ਤ ਕਾਰਵਾਈ ਨਾਲ ਸਮਾਜ ਵਿਰੋਧੀ ਅਨਸਰਾਂ ’ਚ ਹਫ਼ੜਾ-ਦਫ਼ੜੀ ਮਚ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਦੇ ਸ਼ੁਰੂਆਤੀ ਦਿਨਾਂ ’ਚ ਐੱਸ. ਐੱਸ. ਪੀ. ਦੇ ਤੌਰ ’ਤੇ ਅਹੁਦਾ ਸੰਭਾਲਣ ਵਾਲੀ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਵਤਸਲਾ ਗੁਪਤਾ ਨੇ ਆਪਣੀ ਤਾਇਨਾਤੀ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਆਪਣੇ ਸਖਤ ਤੇਵਰ ਦਿਖਾਉਂਦੇ ਹੋਏ ਅਪਰਾਧ ਵਿਰੋਧੀ ਮੁਹਿੰਮ ਨੂੰ ਅੱਗੇ ਵਧਾਉਣਾ ਸ਼ੁਰੂ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕਪੂਰਥਲਾ ਪੁਲਸ ਨੇ ਲਗਭਗ ਸਾਰੇ ਅੰਨ੍ਹੇ ਕਤਲਾਂ ਸਮੇਤ ਕਈ ਵੱਡੇ ਮਾਮਲਿਆਂ ਨੂੰ ਸੁਲਝਾ ਕੇ ਪੂਰੇ ਪੰਜਾਬ ’ਚ ਕਾਫੀ ਨਾਮ ਕਮਾਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਪਤੀ ਨੇ ਘਰ 'ਚੋਂ ਬੁਆਏਫਰੈਂਡ ਨਾਲ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਇਸ ਦੌਰਾਨ ਐੱਸ. ਐੱਸ. ਪੀ. ਦੇ ਹੁਕਮਾਂ ’ਤੇ ਐੱਸ. ਪੀ. (ਡੀ.) ਸਰਬਜੀਤ ਰਾਏ ਨੇ ਆਪਣੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਅਤੇ ਸੀ. ਆਈ. ਏ. ਸਟਾਫ਼ ਫਗਵਾੜਾ ਨੂੰ ਇਕ ਨਵੀਂ ਗਤੀ ਦਿੰਦੇ ਹੋਏ ਅਪਰਾਧੀਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਉਣ ਦੇ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਦੇ ਬਾਅਦ ਕਪੂਰਥਲਾ ਪੁਲਸ ਨੇ ਵਿਸ਼ੇਸ਼ ਤੌਰ ’ਤੇ ਸੀ. ਆਈ. ਏ. ਸਟਾਫ਼ ਨੇ ਰਿਕਾਰਡ ਤੋੜ ਗਿਣਤੀ ’ਚ ਨਾਜਾਇਜ਼ ਪਿਸਤੌਲ ਬਰਾਮਦ ਕਰਕੇ ਅਜਿਹੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦਾ ਮਕਸਦ ਬਰਾਮਦ ਪਿਸਤੌਲਾਂ ਨਾਲ ਵੱਡੀ ਗਿਣਤੀ ’ਚ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਆਮ ਲੋਕਾਂ ਨੂੰ ਡਰਾਉਣਾ ਸੀ। ਪੁਲਸ ਦੀ ਇਸ ਕਾਰਵਾਈ ਦੀ ਬਦੌਲਤ ਆਉਣ ਵਾਲੇ ਦਿਨਾਂ ’ਚ ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਨਾਲ ਸ਼ਾਂਤ ਮਾਹੌਲ ’ਚ ਹੋਣ ਦੀ ਸੰਭਾਵਨਾ ਵੱਧ ਗਈ ਹੈ।
ਪਿਛਲੇ 20-25 ਸਾਲਾਂ ਦੌਰਾਨ ਚੋਣਾਂ ’ਚ ਕਈ ਘਟਨਾਵਾਂ ਨੂੰ ਲੈ ਕੇ ਚਰਚਾ ’ਚ ਰਹਿ ਚੁੱਕੈ ਜ਼ਿਲ੍ਹਾ ਕਪੂਰਥਲਾ
ਗੌਰ ਹੋਵੇ ਕਿ ਕਪੂਰਥਲਾ ਜ਼ਿਲ੍ਹਾ ਪਿਛਲੇ 20-25 ਸਾਲਾਂ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਦੌਰਾਨ ਕਈ ਹਿੰਸਕ ਘਟਨਾਵਾਂ ਨੂੰ ਲੈ ਕੇ ਚਰਚਾਵਾਂ ’ਚ ਰਿਹਾ ਹੈ ਅਤੇ ਜ਼ਿਲ੍ਹੇ ’ਚ ਚੋਣਾਂ ਦੌਰਾਨ ਬਾਹਰ ਤੋਂ ਆਉਣ ਵਾਲੇ ਲੋਕਾਂ ਦੀ ਸ਼ਮੂਲੀਅਤ ਨੂੰ ਵੇਖਦੇ ਹੋਏ ਲਗਾਤਾਰ ਅਜਿਹੀ ਸਖਤ ਕਾਰਵਾਈ ਦੀਆਂ ਮੰਗਾਂ ਉੱਠਦੀਆਂ ਰਹੀਆਂ ਹਨ। ਹੁਣ ਕਪੂਰਥਲਾ ਪੁਲਸ ਵੱਲੋਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਜਿਸ ਤਰ੍ਹਾਂ ਨਾਲ ਅਪਰਾਧੀਆਂ ਦੇ ਖਿਲਾਫ ਵੱਡੀ ਕਾਰਵਾਈ ਨੂੰ ਅੰਜਾਮ ਦਿੰਦੇ ਵੱਡੀ ਗਿਣਤੀ ’ਚ ਦੂਜੇ ਸੂਬਿਆਂ ਤੋਂ ਲਿਆਂਦੀਆਂ ਗਈਆਂ ਨਾਜਾਇਜ਼ ਪਿਸਤੌਲਾਂ ਬਰਾਮਦ ਕੀਤੀਆਂ ਹਨ। ਇਸ ਦੀ ਬਦੌਲਤ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਸਮਾਜ ਵਿਰੋਧੀ ਗਤੀਵਿਧੀਆਂ ‘ਚ ਭਾਰੀ ਗਿਰਾਵਟ ਹੋਣ ਦੀ ਸੰਭਾਵਨਾ ਵੱਧ ਗਈਆਂ ਹਨ। ਉੱਥੇ ਹੀ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਕਪੂਰਥਲਾ ਪੁਲਸ ਵੱਲੋਂ ਜ਼ਿਲ੍ਹੇ ’ਚ ਲਗਾਤਾਰ ਵਧਾਈ ਗਈ ਚੈਕਿੰਗ ਨਾਲ ਵੀ ਢਿੱਲਵਾਂ ਟੋਲ ਪਲਾਜ਼ਾ ਸਮੇਤ ਪੂਰੇ ਜ਼ਿਲ੍ਹੇ ‘ਚ ਨਕਦੀ ਅਤੇ ਹੋਰ ਸਾਮਾਨ ਦੀ ਬਰਾਮਦਗੀ ਵਧਣ ਲੱਗੀ ਹੈ, ਜਿਸ ਨਾਲ ਸਮਾਜ ਵਿਰੋਧੀ ਅਨਸਰ ਹੁਣ ਇਨ੍ਹਾਂ ਨਾਕਾ ਪੁਆਇੰਟਾਂ ਤੋਂ ਨਿਕਲਣ ਤੋਂ ਵੀ ਗੁਰੇਜ਼ ਕਰਨ ਲੱਗੇ ਹਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ
ਕੀ ਕਹਿੰਦੇ ਹਨ ਐੱਸ. ਐੱਸ. ਪੀ.
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਵਤਸਲਾ ਗੁਪਤਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਾਲ ਸ਼ਾਂਤੀਪੂਰਨ ਢੰਗ ਨਾਲ ਕਰਵਾਇਆ ਜਾਵੇਗਾ, ਜਿਸਦੇ ਮਕਸਦ ਨਾਲ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਵਾਇਆ ਜਾਵੇਗਾ। ਐੱਸ. ਐੱਸ. ਪੀ. ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8