ਜਲੰਧਰ ''ਚ ਮਨਾਇਆ ਗਿਆ ਕਾਰਗਿਲ ਵਿਜੇ ਦਿਵਸ

07/26/2019 3:06:45 PM

ਜਲੰਧਰ (ਸੋਨੂੰ)— ਸ਼ਹੀਦਾਂ ਨੂੰ ਯਾਦ ਕਰਦੇ ਹੋਏ ਜਲੰਧਰ ਦੇ ਯਾਦਗਾਰ ਮੈਮੋਰੀਅਲ ਹਾਲ 'ਚ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਰਗਿਲ 'ਚ ਸ਼ਹੀਦ ਹੋਏ ਪਰਿਵਾਰਾਂ ਨੂੰ ਵੀ ਬੁਲਾਇਆ ਗਿਆ ਅਤੇ ਸ਼ਹੀਦਾਂ ਦੀ ਵੀਰਤਾ ਦੀ ਸ਼ਲਾਘਾ ਕੀਤੀ ਗਈ। ਪ੍ਰੋਗਰਾਮ ਦੌਰਾਨ ਜਲੰਧਰ ਦੇ ਏ. ਡੀ. ਸੀ. ਜਸਬੀਰ ਸਿੰਘ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦਾਂ ਦੀ ਵੀਰਤਾ ਲਈ ਸਾਨੂੰ ਹਮੇਸ਼ਾ ਉਨ੍ਹਾਂ 'ਤੇ ਮਾਣ ਰਹੇਗਾ।

PunjabKesari

ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ 'ਤੇ ਭੜਾਸ ਕੱਢਦੇ ਹੋਏ ਕਿਹਾ ਕਿ ਅੱਜ ਕਾਰਗਿਲ ਨੂੰ ਪੂਰੇ ੨੦ ਸਾਲ ਹੋ ਗਏ ਹਨ ਪਰ ਸ਼ਹੀਦਾਂ ਦੀ ਯਾਦ 'ਚ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ 'ਚ ਬਣਨ ਵਾਲੇ ਸਮਾਰਕ, ਗੇਟ, ਪਾਰਕਾਂ ਦੇ ਨੀਂਹ ਪੱਥਰ ਰੱਖਣ ਤੋਂ ਇਲਾਵਾ ਅੱਗੇ ਕੰਮ ਨਹੀਂ ਵੱਧ ਸਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਬਦਲਦੀਆਂ ਰਹੀਆਂ ਪਰ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਜੋ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ ਉਹ ਅੱਜ ਤੱਕ ਪੂਰੇ ਨਹੀਂ ਹੋ ਸਕੇ ਹਨ। 


shivani attri

Content Editor

Related News