ਦਿੱਲੀ ਆਰਡੀਨੈਂਸ ਸਬੰਧੀ ਕੇਜਰੀਵਾਲ ਤੇ ਭਗਵੰਤ ਮਾਨ ਭਲਕੇ ਸਟਾਲਿਨ ਨੂੰ ਮਿਲਣਗੇ
Wednesday, May 31, 2023 - 01:40 PM (IST)
ਜਲੰਧਰ (ਧਵਨ) : ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਿਯੁਕਤੀਆਂ ਕਰਨ ਦੇ ਅਧਿਕਾਰਾਂ ਦੇ ਵਿਸ਼ੇ ’ਤੇ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਫੈਸਲੇ ਦੇ ਖ਼ਿਲਾਫ਼ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸ ਦੇ ਵਿਰੁੱਧ ਅਤੇ ਜਨ-ਸਮਰਥਨ ਹਾਸਲ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਜੂਨ ਤੋਂ ਮੁੜ ਆਪਣੇ ਦੌਰੇ ਸ਼ੁਰੂ ਕਰਨ ਜਾ ਰਹੇ ਹਨ। ਕੇਜਰੀਵਾਲ ਤੇ ਭਗਵੰਤ ਮਾਨ 1 ਜੂਨ ਨੂੰ ਚੇਨਈ (ਤਾਮਿਲਨਾਡੂ) ਜਾ ਰਹੇ ਹਨ ਜਿੱਥੇ ਉਹ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨਾਲ ਮੁਲਾਕਾਤ ਕਰਨਗੇ। ਹੁਣ ਤਕ ਦੋਵੇਂ ਨੇਤਾ ਮਮਤਾ ਬੈਨਰਜੀ ਸਮੇਤ ਕਈ ਗੈਰ-ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ।
ਇਹ ਵੀ ਪੜ੍ਹੋ : ਨੋਟੀਫਿਕੇਸ਼ਨ ਤੋਂ ਪਹਿਲੇ ਹੋਣਗੇ ਵਾਰਡਬੰਦੀ ’ਚ ਕਈ ਬਦਲਾਅ, ਗਲਤੀਆਂ ਸੁਧਾਰੇਗੀ ਆਮ ਆਦਮੀ ਪਾਰਟੀ
1 ਜੂਨ ਨੂੰ ਸਟਾਲਿਨ ਵਲੋਂ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸਮਰਥਨ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 2 ਜੂਨ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਝਾਰਖੰਡ ਦੇ ਰਾਂਚੀ ਸ਼ਹਿਰ ਵਿਚ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕਰਨਗੇ। ਇਸ ਬੈਠਕ ਵਿਚ ਹੇਮੰਤ ਸੋਰੇਨ ਨੂੰ ਪੂਰੀ ਅਸਲ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਸਮਰਥਨ ਵੀ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani