ਟਾਂਡਾ ''ਚ ਮਨਾਇਆ ਗਿਆ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ
Sunday, Apr 13, 2025 - 07:04 PM (IST)

ਟਾਂਡਾ ਉੜਮੁੜ/ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ)- ਖਾਲਸਾ ਪੰਥ ਦਾ ਸਾਜਨਾ ਦਿਵਸ ਅੱਜ ਟਾਂਡਾ ਇਲਾਕੇ ਵਿੱਚ ਖਾਲਸਾਈ ਸ਼ਾਨੋ ਸ਼ੌਕਤ ਅਤੇ ਖ਼ੁਸ਼ੀਆਂ ਖੇੜਿਆਂ ਨਾਲ ਮਨਾਇਆ ਗਿਆ। ਇਸੇ ਦੌਰਾਨ ਹੀ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ। ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਮੌਜੂਦਾ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ। ਇਸ ਮੌਕੇ ਭਾਈ ਹਰਭਜਨ ਸਿੰਘ ਸੋ, ਭਾਈ ਕੁਲਵਿੰਦਰ ਸਿੰਘ ਕੰਗਮਾਈ ਅਤੇ ਭਾਈ ਘਰਜੋਤ ਸਿੰਘ ਦੇ ਰਾਗੀ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ।
ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਨੂੰ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
ਇਸੇ ਤਰ੍ਹਾਂ ਹੀ ਗੁਰਦੁਆਰਾ ਗਿੜਬੜੀ ਸਾਹਿਬ ਵਿਖੇ ਵੀ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਤਲ ਵਿਖੇ ਵੀ ਖਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਚੜ੍ਹਦੀ ਕਲਾ ਨਾਲ ਮਨਾਇਆ ਗਿਆ।
ਵੱਡੀ ਗਿਣਤੀ ਵਿੱਚ ਸੰਗਤ ਨੇ ਗੁਰੂ ਘਰ ਨਾਲ ਨਤਮਸਤਕ ਹੁੰਦੇ ਹੋਏ ਆਪਣੀ ਹਾਜ਼ਰੀ ਲਗਵਾਈ। ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਤਿਉਹਾਰ ਅਤੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਭਾਜਪਾ ਆਗੂ ਜਵਾਹਰ ਖੁਰਾਣਾ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, ਯੂਥ ਆਗੂ ਸਰਬਜੀਤ ਸਿੰਘ ਮੋਮੀ , ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ ਸਰਬੱਤ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਹੈ ।
ਇਹ ਵੀ ਪੜ੍ਹੋ: 32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e