ਟਾਂਡਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਮਹਾਨ ਨਗਰ ਕੀਰਤਨ

04/14/2022 11:25:17 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦਸਮੇਸ਼ ਨਗਰ ਟਾਂਡਾ ਵਿਖੇ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜ਼ੋਰਾਵਰ ਸਿੰਘ ਸਭਾ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ  ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। 

ਮਹਾਨ ਨਗਰ ਕੀਰਤਨ ਵਿਚ ਸ਼ਾਮਲ ਰਾਗੀ ਸਿੰਘਾਂ ਅਤੇ ਗੁਰੂ ਦੀਆਂ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਇਹ ਨਗਰ ਕੀਰਤਨ ਵੱਖ-ਵੱਖ ਚੌਕਾਂ ਅਤੇ ਪੜਾਵਾਂ ਵਿੱਚ ਪਹੁੰਚਿਆ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਨਗਰ ਕੀਰਤਨ ਦਾ ਸਵਾਗਤ ਕੀਤਾ।

ਮਹਾਨ ਨਗਰ ਕੀਰਤਨ ਸਮੁੱਚੇ ਦਸਮੇਸ਼ ਨਗਰ ਟਾਂਡਾ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ ਇਸ ਮੌਕੇ  ਪ੍ਰਧਾਨ ਜਗਮੋਹਨ ਸਿੰਘ, ਮਾਸਟਰ ਜਸਵੀਰ ਸਿੰਘ, ਦਲਜੀਤ ਸਿੰਘ,ਸੁਰਜੀਤ ਸਿੰਘ, ਜਸਵੀਰ ਸਿੰਘ ਸੋਨੂੰ, , ਮਨਜੀਤ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

shivani attri

This news is Content Editor shivani attri