‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਦਾ ਸਰਕਾਰੀ ਕਾਲਜ ਟਾਂਡਾ ’ਚ ਹੋਇਆ ਆਗਾਜ਼
Tuesday, Sep 13, 2022 - 11:32 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ) - ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਨੇ ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅਥਲੈਟਿਕ ਮੁਕਾਬਲਿਆਂ ਦੀ ਸ਼ੁਰੂਆਤ ਕਰਦੇ ਹੋਏ ਖਿਡਾਰੀਆਂ ਨੂੰ ਉਨ੍ਹਾਂ ਦੇ ਰੌਸ਼ਨ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਦੌਰਾਨ ਖੇਡਾਂ ਦੀ ਮਹੱਤਤਾ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਜੋ ਉਪਰਾਲਾ ਕੀਤਾ ਹੈ, ਉਸਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਖੇਡਾਂ ਵਿੱਚੋਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ। ਇਨ੍ਹਾਂ ਖੇਡਾਂ ਨੇ ਖੇਡ ਅਤੇ ਖਿਡਾਰੀਆਂ ’ਚ ਨਵੀਂ ਕ੍ਰਾਂਤੀ ਪੈਦਾ ਕੀਤੀ ਹੈ, ਜਿਸ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਸਾਲ ਇਹ ਖੇਡਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜੋ ਇਕ ਸ਼ਾਨਦਾਰ ਉਪਰਾਲਾ ਹੈl ਉਨ੍ਹਾਂ ਇਸ ਮੌਕੇ ਭਾਗ ਲੈਣ ਵਾਲੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡਾਂ ਦੀ ਭਾਵਨਾ ਨਾਲ ਖੇਡਣ ਲਈ ਕਿਹਾ। ਇਸ ਮੌਕੇ ਡੀ.ਐੱਮ. ਸਪੋਰਟਸ ਦਲਜੀਤ ਸਿੰਘ, ਕੋਚ ਕੁਲਵੰਤ ਸਿੰਘ, ਕੋਚ ਪ੍ਰਦੀਪ ਕੁਮਾਰ, ਕੋਚ ਬਲਵੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਮੁਕਾਬਲਿਆਂ ’ਚ ਅੰਡਰ-21 ਉਮਰ ਵਰਗ 5000ਮੀ. ਦੌੜ ਵਿੱਚ ਜਤਿਨ ਜੀਤ ਨੇ ਪਹਿਲਾ, ਆਕਾਸ਼ ਨਾਗਪਾਲ ਨੇ ਦੂਸਰਾ ਅਤੇ ਅਜ਼ਹਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਿੱਚ ਲੜਕੀਆਂ ਦੇ ਵਰਗ ਵਿੱਚ ਸਿਮਰਨ ਨੇ ਪਹਿਲਾ, ਸੋਫੀਆ ਨੇ ਦੂਸਰਾ ਅਤੇ ਹਰਲੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਦੀ ਟੀਮ ਦੇ ਨਾਲ-ਨਾਲ ਡੀ.ਐੱਸ.ਪੀ. ਕੁਲਵੰਤ ਸਿੰਘ, ਓਂਕਾਰ ਸਿੰਘ ਧੁੱਗਾ, ਦਲਜੀਤ ਸਿੰਘ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਕੁਲਵੰਤ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਸਿਟੀ ਪ੍ਰਧਾਨ ‘ਆਪ’ ਜਗਜੀਵਨ ਜੱਗੀ, ਗੁਰਦੀਪ ਹੈਪੀ ਆਦਿ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਚਾਰ ਦਿਨ ਚੱਲਣਗੇ।